ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 40 ਲੱਖ ਦੀ ਠੱਗੀ
Wednesday, Jul 02, 2025 - 04:42 PM (IST)

ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ’ਤੇ ਮਾਮਲਾ ਦਰਜ ਕੀਤਾ ਹੈ। ਸੀਨੀਅਰ ਪੁਲਸ ਕਪਤਾਨ ਫਾਜ਼ਿਲਕਾ ਨੂੰ ਦਿੱਤੀ ਸ਼ਿਕਾਇਤ ’ਚ ਅਕਸ਼ੈ ਸਿੰਗਲਾ ਵਾਸੀ ਮਲੋਟ ਨੇ ਦੱਸਿਆ ਕਿ ਹਰਜੋਬਨਪ੍ਰੀਤ ਸਿੰਘ ਵਾਸੀ ਪਿੰਡ ਨੁਕੇਰੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ ਮਾਰੀ।
ਜਿਸ ’ਤੇ ਸ਼ਿਕਾਇਤ ਦੀ ਪੜਤਾਲ ਉਪ ਕਪਤਾਨ ਪੁਲਸ ਡੀ ਵੱਲੋਂ ਕੀਤੇ ਜਾਣ, ਉਪ ਜ਼ਿਲਾ ਅਟਾਰਨੀ ਪਾਸੋਂ ਕਾਨੂੰਨੀ ਰਾਇ ਹਾਸਲ ਕਰਨ ਅਤੇ ਐੱਸ. ਐੱਸ. ਪੀ. ਦੀ ਮਨਜ਼ੂਰੀ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।