ਕੈਨੇਡਾ ਭੇਜਣ ਦੇ ਨਾਂ ''ਤੇ 18.70 ਲੱਖ ਰੁਪਏ ਦੀ ਠੱਗੀ
Thursday, Jul 24, 2025 - 05:21 PM (IST)

ਬਠਿੰਡਾ (ਸੁਖਵਿੰਦਰ) : ਸਿਵਲ ਲਾਈਨ ਪੁਲਸ ਨੇ ਇੱਕ ਨੌਜਵਾਨ ਦੇ ਪਰਿਵਾਰ ਨੂੰ ਕੈਨੇਡਾ ਭੇਜਣ ਦਾ ਲਾਲਚ ਦੇ ਕੇ 18.70 ਲੱਖ ਰੁਪਏ ਠੱਗ ਲਏ। ਪੁਲਸ ਨੇ ਇਸ ਸਬੰਧੀ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੁਰਮੇਲ ਸਿੰਘ ਵਾਸੀ ਢੀਂਗਰ ਜ਼ਿਲ੍ਹਾ ਮਾਨਸਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਮੁਲਜ਼ਮ ਅਮਨਦੀਪ ਕੌਰ, ਅਰਸ਼ਦੀਪ ਸਿੰਘ ਅਤੇ ਜੀਤ ਸਿੰਘ ਵਾਸੀ ਬਠਿੰਡਾ ਨਾਲ ਆਪਣੇ ਪੁੱਤਰ ਨੂੰ ਕੈਨੇਡਾ ਭੇਜਣ ਲਈ ਗੱਲ ਕੀਤੀ ਸੀ।
ਮੁਲਜ਼ਮ ਨੇ ਇਸ ਕੰਮ ਲਈ ਉਸ ਤੋਂ 18.70 ਲੱਖ ਰੁਪਏ ਲਏ ਪਰ ਨਿਰਧਾਰਤ ਸਮੇਂ 'ਤੇ ਉਸ ਦੇ ਪੁੱਤਰ ਨੂੰ ਕੈਨੇਡਾ ਨਹੀਂ ਭੇਜਿਆ। ਬਾਅਦ ਵਿਚ ਮੁਲਜ਼ਮ ਨੇ ਪੈਸੇ ਵਾਪਸ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।