ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 7 ਲੱਖ ਰੁਪਏ

Wednesday, Sep 17, 2025 - 04:49 PM (IST)

ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 7 ਲੱਖ ਰੁਪਏ

ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਕੇ ਦੇ ਅਧੀਨ ਆਉਂਦੇ ਪਿੰਡ ਸਾਹਨ ਕੇ ਵਿਖੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਠੱਗਣ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ ਇਕ ਔਰਤ ਸਮੇਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸਾਹਨ ਕੇ ਨੇ ਬਰਖਿਲਾਫ ਸ਼ਿਕਾਇਤ ਸਿਮਰਨ ਪਤਨੀ ਗੁਰਜੰਟ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਪੂਰੀ ਕਲਾਂ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਥਾਣਾ ਮੌਸੂਲ ਹੋਈ ਹੈ।

ਜਾਂਚਕਰਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਪੜਤਾਲ ਦੌਰਾਨ ਹਾਸਲ ਕੀਤੇ ਗਏ ਦਸਤਾਵੇਜ਼ਾਂ ਅਤੇ ਲਿਖੇ ਗਏ ਬਿਆਨਾਂ ਤੋਂ ਪਾਇਆ ਗਿਆ ਹੈ ਕਿ ਸਿਮਰਨ ਅਤੇ ਗੁਰਜੰਟ ਸਿੰਘ ਨੇ ਪ੍ਰਾਰਥੀ ਪਰਮਜੀਤ ਸਿੰਘ ਦੇ ਪੁੱਤਰ ਗਗਨਦੀਪ ਸਿੰਘ ਨੂੰ ਵਿਦੇਸ਼ ਭੇਜਣ ਸਬੰਧੀ 7 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਪਰਮਜੀਤ ਸਿੰਘ ਦੇ ਬਿਆਨਾਂ ’ਤੇ ਸਿਮਰਨ ਅਤੇ ਗੁਰਜੰਟ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News