ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 6 ਲੱਖ ਰੁਪਏ, 2 ਖ਼ਿਲਾਫ਼ ਮਾਮਲਾ ਦਰਜ
Saturday, Oct 25, 2025 - 03:12 PM (IST)
ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਵਿਖੇ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 6 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇੰਮੀਗ੍ਰੇਸ਼ਨ ਦੇ ਮਾਲਕ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਉਪ ਕਪਤਾਨ ਪੁਲਸ (ਸ਼ਹਿਰੀ) ਫਿਰੋਜ਼ਪੁਰ ਨੇ ਦੱਸਿਆ ਕਿ ਲਵਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਜੋਧਪੁਰ ਥਾਣਾ ਮਮਦੋਟ ਉਤਰਾਵਾਦੀ ਸ਼ਿਵਾਨੀ ਪੁੱਤਰੀ ਅਸ਼ੋਕ ਕੁਮਾਰ ਮਾਲਕ ਸਾਈ ਇੰਮੀਗ੍ਰੇਸ਼ਨ ਦੁਆਬਾ ਬਜਾਜ ਦੀਪ ਕੰਪਲੈਕਸ ਕੋਰਟ ਰੋਡ ਸ੍ਰੀ ਅੰਮ੍ਰਿਤਸਰ ਸਾਹਿਬ, ਸੋਨੀਆ ਪੁੱਤਰੀ ਅਸ਼ੋਕ ਕੁਮਾਰ ਅਤੇ ਅਸ਼ੋਕ ਕੁਮਾਰ ਪੁੱਤਰ ਬੂਟਾ ਸਿੰਘ ਵਾਸੀਅਨ ਨਿੱਕਾ ਕਾਲੌਨੀ ਰਾਮ ਤੀਰਥ ਰੋਡ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪ੍ਰਾਰਥੀ ਲਵਦੀਪ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਜਾਂਚਕਰਤਾ ਸੁਖਵਿੰਦਰ ਸਿੰਘ ਉਪ ਕਪਤਾਨ ਪੁਲਸ (ਸ਼ਹਿਰੀ) ਫਿਰੋਜ਼ਪੁਰ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
