ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਤੋਂ ਠੱਗੇ 10 ਲੱਖ ਰੁਪਏ

Saturday, Dec 13, 2025 - 02:48 PM (IST)

ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਤੋਂ ਠੱਗੇ 10 ਲੱਖ ਰੁਪਏ

ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਵਿਖੇ ਇਕ ਨੌਜਵਾਨ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਲੋਕਾਂ ਖ਼ਿਲਾਫ਼ ਥਾਣਾ ਗੁਰੂਹਰਸਹਾਏ ਪੁਲਸ ਨੇ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇੱਥੇ ਦੱਸਣਯੋਗ ਹੈ ਕਿ ਦੋਸ਼ੀਅਨ ਨੇ ਪੀੜਤ ਤੋਂ ਦੋ ਵਾਰ ਜਾਅਲੀ ਅੰਬੈਸੀ ਦੀਆਂ ਅਪਰੂਵਲਾਂ ਦਿਖਾ ਕੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਨਾਂ ’ਤੇ ਉਸ ਤੋਂ ਰਾਸ਼ੀ ਪ੍ਰਾਪਤ ਕਰਕੇ ਉਸ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਸਤਨਾਮ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਮਲਵਾਲ ਜਦੀਦ ਨੇ ਦੱਸਿਆ ਕਿ ਉਸ ਦੇ ਦੋਸਤ ਗੁਰਸਾਹਿਬ ਸਿੰਘ ਨੂੰ ਲਵਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਸੁਰਿੰਦਰ ਸਿੰਘ ਵਾਸੀ ਮਲਕਜ਼ਾਦਾ ਹਾਲ ਵਾਸੀ ਹਾਂਡਾ ਸਾਈਕਲ ਸਟੋਰ ਨਜ਼ਦੀਕ ਇੰਪੀਰੀਅਲ ਇਨਕਲੇਵ ਗੁਰੂਹਰਸਹਾਏ ਨੇ 10 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਬਣਾਇਆ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੋ ਵਾਰ ਜਾਅਲੀ ਅੰਬੈਸੀ ਦੀਆਂ ਅਪਰੂਵਲਾਂ ਦਿਖਾ ਕੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਨਾਮ ’ਤੇ ਗੁਰਸਾਹਿਬ ਸਿੰਘ ਤੋਂ ਉਕਤ ਰਾਸ਼ੀ ਹਾਸਲ ਕਰਕੇ ਉਸ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਹੈ। ਮਾਮਲੇ ਦੀ ਜਾਂਚ ਕਰ ਰਹੇ ਖੁਸ਼ੀਆ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਵਿਚ ਦੋਵਾਂ ਦੋਸ਼ੀਅਨ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News