3 ਲੋਕਾਂ ਖ਼ਿਲਾਫ਼ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ
Tuesday, Jan 20, 2026 - 11:43 AM (IST)
ਜ਼ੀਰਾ (ਗੁਰਮੇਲ ਸੇਖਵਾਂ) : ਇਕ ਵਿਆਹੀ ਕੁੜੀ ਵੱਲੋਂ ਆਪਣੇ ਪੇਕੇ ਪਰਿਵਾਰ ਨਾਲ ਮਿਲ ਕੇ ਸਹੁਰੇ ਪਰਿਵਾਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਕੁੜੀ ਸਮੇਤ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸ਼ਿਕਾਇਤਕਰਤਾ ਮਹਿੰਦਰ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਪਿੰਡ ਬਹਿਕ ਫੱਤੂ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਵਿਆਹ ਪ੍ਰਭਜੋਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਚੰਗਾਲੀ ਕਦੀਮ ਨਾਲ ਹੋਇਆ ਸੀ।
ਸ਼ਿਕਾਇਤਕਰਤਾ ਅਨੁਸਾਰ ਪ੍ਰਭਜੋਤ ਕੌਰ ਨੇ ਆਪਣੇ ਪਿਤਾ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਭਰਾ ਕਰਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਨਾਲ ਮਿਲ ਕੇ ਉਨ੍ਹਾ ਨਾਲ 35 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਵੱਲੋਂ ਕੁੜੀ ਅਤੇ ਉਸ ਦਾ ਪਿਤਾ ਤੇ ਭਰਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
