ਨੌਜਵਾਨ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 3.50 ਲੱਖ ਰੁਪਏ ਹੜੱਪੇ

Sunday, Mar 08, 2026 - 10:50 AM (IST)

ਨੌਜਵਾਨ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 3.50 ਲੱਖ ਰੁਪਏ ਹੜੱਪੇ

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਵਿਖੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ’ਚ 420 ਆਈ. ਪੀ. ਸੀ., 13 ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਪੀ. ਪੀ. ਐੱਸ. (ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ) ਨੇ ਦੱਸਿਆ ਕਿ ਪੁਲਸ ਨੂੰ ਇਕ ਪੜਤਾਲੀਆ ਰਿਪੋਰਟ ਪ੍ਰਾਪਤ ਹੋਈ ਸੀ, ਜਿਸ ਦੇ ਆਧਾਰ ’ਤੇ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਲੱਖਾ ਹਾਜ਼ੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ ਵੱਡੀ ਠੱਗੀ ਮਾਰੀ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਜਸਵੰਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਰੇ ਕੇ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸ ਨੂੰ ਨਿਊਜ਼ੀਲੈਂਡ ਭੇਜ ਦੇਵੇਗਾ। ਇਸ ਸੌਦੇ ਦੇ ਤਹਿਤ ਮੁਲਜ਼ਮ ਨੇ ਗੁਰਚਰਨ ਸਿੰਘ ਤੋਂ ਕੁੱਲ 3 ਲੱਖ 50 ਹਜ਼ਾਰ ਰੁਪਏ ਅਤੇ ਉਸ ਦਾ ਅਸਲੀ ਪਾਸਪੋਰਟ ਸਮੇਤ ਹੋਰ ਜ਼ਰੂਰੀ ਦਸਤਾਵੇਜ਼ ਹਾਸਲ ਕਰ ਲਏ ਸਨ। ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਕੀਤੀ ਗਈ।

ਪੜਤਾਲੀਆ ਰਿਪੋਰਟ (ਯੂਆਈਡੀ ਨੰਬਰ 634926, ਮਿਤੀ 5 ਅਗਸਤ 2025) ਉਪ ਕਪਤਾਨ ਪੁਲਸ (ਡੀ) ਫਿਰੋਜ਼ਪੁਰ ਵੱਲੋਂ ਤਿਆਰ ਕੀਤੀ ਗਈ ਸੀ। ਇਸ ਰਿਪੋਰਟ ’ਤੇ ਐੱਸ. ਐੱਸ. ਪੀ. ਫਿਰੋਜ਼ਪੁਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਬੰਧਿਤ ਥਾਣੇ ਨੂੰ ਮੁਕੱਦਮਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ। ਜਾਂਚ ਵਿਚ ਇਹ ਸਪੱਸ਼ਟ ਹੋਇਆ ਕਿ ਜਸਵੰਤ ਸਿੰਘ ਨੇ ਨਾ ਤਾਂ ਗੁਰਚਰਨ ਸਿੰਘ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਸਗੋਂ ਉਸ ਨਾਲ ਧੋਖਾਧੜੀ ਕੀਤੀ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਪੀ. ਪੀ. ਐੱਸ. ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਜਸਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News