ਨੌਜਵਾਨ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਣ ਦੇ ਨਾਂ ’ਤੇ 45 ਲੱਖ ਤੋਂ ਵੱਧ ਦੀ ਠੱਗੀ

Thursday, Apr 09, 2026 - 02:33 PM (IST)

ਨੌਜਵਾਨ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਣ ਦੇ ਨਾਂ ’ਤੇ 45 ਲੱਖ ਤੋਂ ਵੱਧ ਦੀ ਠੱਗੀ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਇਕ ਨੌਜਵਾਨ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਣ ’ਤੇ 45 ਲੱਖ 40 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਕੁੱਲਗੜ੍ਹੀ ਪੁਲਸ ਨੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨ ਸ਼ਰਮਾ ਦਿਹਾਤੀ ਫਿਰੋਜ਼ਪੁਰ ਨੇ ਦੱਸਿਆ ਪ੍ਰਾਰਥੀ ਸਾਰਜ ਦੇ ਪੁੱਤਰ ਲਵਪ੍ਰੀਤ ਸਿੰਘ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਣ ਸਬੰਧੀ 45 ਲੱਖ 40 ਹਜ਼ਾਰ ਦੀ ਠੱਗੀ ਮਾਰੀ ਗਈ।

ਦੋਸ਼ੀਅਨ ਗੁਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਅਰਸ਼ਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀਅਨ ਗਡੋਡੂ, ਜੋਬਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਗੁਰਭੇਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀਅਨ ਪੂੰਨੀਆ, ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਹਾਬੜੀ, ਗੁਰਦਿੱਤ ਸਿੰਘ ਪੁੱਤਰ ਜਾਨਪਾਲ ਸਿੰਘ ਵਾਸੀ ਪੰਡੋਰੀ, ਜੈਮਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਲਟੋਹਾ ਨੇ ਉਸ ਨਾਲ ਠੱਗੀ ਮਾਰੀ ਸਾਬਤ ਹੋਈ ਹੈ। ਜਾਂਚ ਅਧਿਕਾਰੀ ਕਰਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
 


author

Babita

Content Editor

Related News