ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ ਡੇਢ ਲੱਖ, ਮਾਮਲਾ ਦਰਜ

Saturday, Jun 13, 2026 - 02:23 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ ਡੇਢ ਲੱਖ, ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਇਕ ਵਿਅਕਤੀ ਕੋਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 1 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਨਵਰਸ਼ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਹੀਰਾ ਨਗਰ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਵੱਲੋਂ ਅੰਸ/ਵੰਸ਼ ਮਲਹੋਤਰਾ ਵਾਸੀ ਫੇਜ਼-2 ਮੋਹਾਲੀ ਨਾਲ ਵਿਦੇਸ਼ ਭੇਜਣ ਸਬੰਧੀ ਗੱਲਬਾਤ ਕੀਤੀ ਗਈ ਸੀ।

ਨਵਰਸ਼ ਕੁਮਾਰ ਨੇ ਦੱਸਿਆ ਕਿ ਵਿਦੇਸ਼ ਭੇਜਣ ਸਬੰਧੀ ਉਸ ਵੱਲੋਂ ਅੰਸ/ਵੰਸ਼ ਮਲਹੋਤਰਾ ਦੇ ਖਾਤੇ ਵਿਚ 1 ਲੱਖ 50 ਹਜ਼ਾਰ ਰੁਪਏ ਪਾਏ ਸਨ, ਪਰ ਉਸ ਨੇ ਨਾਂ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ। ਨਵਰਸ਼ ਕੁਮਾਰ ਨੇ ਦੱਸਿਆ ਕਿ ਅੰਸ/ਵੰਸ਼ ਮਲੋਹਤਰਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸੁਖਵਿੰਦਰ ਸਿੰਘ ਡੀ. ਐੱਸ. ਪੀ. ਸਿਟੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News