ਆਰਮੀ ’ਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੇ 8 ਲੱਖ 15 ਹਜ਼ਾਰ
Saturday, Jun 20, 2026 - 04:27 PM (IST)
ਫਿਰੋਜ਼ਪੁਰ (ਆਨੰਦ) : ਮਮਦੋਟ ਵਿਖੇ ਇਕ ਵਿਅਕਤੀ ਨੂੰ ਆਰਮੀ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਨਾਲ 1 ਲੱਖ 15 ਹਜ਼ਾਰ ਰੁਪਏ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਬਾਜ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਪਾਲੀ ਵਾਲਾ ਤਹਿ. ਜਲਾਲਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸੈਦੇ ਕੇ ਨੌਲ ਨੇ ਨੇ ਉਸ ਨੂੰ ਆਰਮੀ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 1 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਮਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।
