ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
Monday, Jul 20, 2026 - 02:35 PM (IST)
ਫਿਰੋਜ਼ਪੁਰ (ਕੁਮਾਰ) : ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਤੋਂ ਕਥਿਤ ਤੌਰ 'ਤੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅੰਮ੍ਰਿਤਸਰ ਨਿਵਾਸੀ ਨਵਦੀਪ ਪੁੱਤਰ ਅਸ਼ੋਕ ਅਤੇ ਡਰੀਮ ਡੈਸਟੀਨੇਸ਼ਨ ਦਿੱਲੀ ਦੇ ਮਾਲਕ ਦੇ ਖ਼ਿਲਾਫ਼ ਆਈ. ਪੀ. ਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਦਾ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਦਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਿਊ ਆਜ਼ਾਦ ਨਗਰ ਫਿਰੋਜ਼ਪੁਰ ਸ਼ਹਿਰ ਨੇ ਲਿਖਤੀ ਸ਼ਿਕਾਇਤ ਦਿੱਤੀ ਹੈ। ਇਸ ਸ਼ਿਕਾਇਤ 'ਚ ਉਸ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਾਮਜ਼ਦ ਵਿਅਕਤੀਆਂ ਨੇ ਉਸਦੇ ਸਾਲੇ ਚਰਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨਿਊ ਆਜ਼ਾਦ ਨਗਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 5 ਲੱਖ 50 ਹਜ਼ਾਰ ਰੁਪਏ ਲਏ ਸਨ। ਹੁਣ ਤੱਕ ਨਾ ਤਾਂ ਨਾਮਜ਼ਦ ਵਿਅਕਤੀਆਂ ਨੇ ਚਰਨਜੀਤ ਨੂੰ ਵਿਦੇਸ਼ ਭੇਜਿਆ ਹੈ ਅਤੇ ਨਾ ਹੀ ਅੱਜ ਤੱਕ ਉਨ੍ਹਾਂ ਤੋਂ ਲਏ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਦੇ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
