ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
Wednesday, Jul 29, 2026 - 12:24 PM (IST)
ਗੁਰਦਾਸਪੁਰ (ਵਿਨੋਦ) : ਵਿਦੇਸ਼ ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਦੇ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਸੋਮ ਲਾਲ ਨੇ ਦੱਸਿਆ ਕਿ ਨਤੇਸ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਕ੍ਰਿਸ਼ਨਾ ਨਗਰ ਥਾਣਾ ਪੁਰਾਣਾ ਸ਼ਾਲਾ ਨੇ ਸ਼ਿਕਾਇਤ ਦਿੱਤੀ ਕਿ ਦੋਸ਼ੀ ਦੀਪਕ ਰਾਜ ਪੁੱਤਰ ਰਾਮ ਲਾਲ ਵਾਸੀ ਭੋਆ ਥਾਣਾ ਸਦਰ ਪਠਾਨਕੋਟ, ਨਰੋਤਮ ਸਿੰਘ ਪੁੱਤਰ ਬਿਹਾਰੀ ਲਾਲ ਵਾਸੀ ਰਤਨਗੜ੍ਹ ਨੇ ਉਸ ਨੂੰ ਵਿਦੇਸ਼ ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਪੁਲਸ ਅਧਿਕਾਰੀ ਅਨੁਸਾਰ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਕਮਾਂਡੈਂਟ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਦੋਹਾਂ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
Related News
ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ
ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
