ਵਿਦੇਸ਼ ਭੇਜਣ ਦੇ ਨਾਂ ’ਤੇ 2.10 ਲੱਖ ਰੁਪਏ ਦੀ ਮਾਰੀ ਠੱਗੀ

Wednesday, Aug 26, 2026 - 10:42 AM (IST)

ਵਿਦੇਸ਼ ਭੇਜਣ ਦੇ ਨਾਂ ’ਤੇ 2.10 ਲੱਖ ਰੁਪਏ ਦੀ ਮਾਰੀ ਠੱਗੀ

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਛਾਉਣੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਔਰਤ ਖ਼ਿਲਾਫ਼ 318(4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਅਮਲ 'ਚ ਲਿਆਂਦੀ ਗਈ ਹੈ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਜੱਸੂ ਦਾਸ ਪੁੱਤਰ ਪਤਰਸ ਮਸੀਹ ਵਾਸੀ ਮਕਾਨ ਨੰਬਰ 413, ਵਾਰਡ ਨੰਬਰ 01, ਫਿਰੋਜ਼ਪੁਰ ਕੈਂਟ ਨੇ ਪੁਲਸ ਨੂੰ ਦਿੱਤੀ ਦਰਖ਼ਾਸਤ ਵਿਚ ਦੱਸਿਆ ਕਿ ਸੁਨੀਤਾ ਭੱਟੀ ਪੁੱਤਰੀ ਜਗਦੀਸ਼ ਭੱਟੀ, ਵਾਸੀ ਮਕਾਨ ਨੰਬਰ 101, ਅਮਨ ਨਗਰ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਦੇ ਲੜਕੇ ਹਾਰੂਨ ਨੂੰ ਵਿਦੇਸ਼ ਰੂਸ ਭੇਜਣ ਦਾ ਝਾਂਸਾ ਦਿੱਤਾ ਸੀ।

ਇਸ ਦੇ ਬਦਲੇ ਉਕਤ ਔਰਤ ਨੇ 2 ਲੱਖ 10 ਹਜ਼ਾਰ ਰੁਪਏ ਆਨਲਾਈਨ ਹਾਸਲ ਕਰਕੇ ਉਸ ਨਾਲ ਠੱਗੀ ਮਾਰੀ। ਇਸ ਸ਼ਿਕਾਇਤ ਦੀ ਪੜਤਾਲ ਉਪ ਕਪਤਾਨ ਪੁਲਸ ਸਬ-ਡਿਵੀਜ਼ਨ ਫਿਰੋਜ਼ਪੁਰ ਵੱਲੋਂ ਕੀਤੀ ਗਈ। ਥਾਣਾ ਕੈਂਟ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨਕੁਆਰੀ ਰਿਪੋਰਟ ਅਤੇ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਦੇ ਹੁਕਮਾਂ ਅਨੁਸਾਰ ਉਕਤ ਔਰਤ ਸੁਨੀਤਾ ਭੱਟੀ ਖਿਲਾਫ ਧੋਖਾਧੜੀ ਦੇ ਦੋਸ਼ ਸਹੀ ਪਾਏ ਗਏ। ਪੁਲਸ ਨੇ ਦੱਸਿਆ ਕਿ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News