ਜਰਮਨ ਲਿਜਾਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ

Wednesday, Oct 21, 2026 - 02:53 PM (IST)

ਜਰਮਨ ਲਿਜਾਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਜਰਮਨ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ’ਚ ਇਕ ਔਰਤ ਅਤੇ ਇਕ ਵਿਅਕਤੀ ਖ਼ਿਲਾਫ਼ 138 (4), 61 (2), 338, 336 (3), 13 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਲਜੀਤ ਕੌਰ ਪਤਨੀ ਵੀਰ ਸਿੰਘ ਵਾਸੀ ਮਕਾਨ ਨੰਬਰ 89, ਫੇਜ਼-2, ਵਿਕਾਸ ਵਿਹਾਰ, ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ ਉਸ ਦੇ ਸਕੇ ਭਰਾ ਹਰਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਭਰਜਾਈ ਹਰਦੀਪ ਕੌਰ ਵਾਸੀ ਨਿਊ ਅਮਰ ਨਗਰ, ਜਨਤਾ ਪ੍ਰੀਤ ਨਗਰ ਨਾਲ ਲੁਧਿਆਣਾ ਨੇ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਜਰਮਨੀ ਲਿਜਾਣ ਦਾ ਭਰੋਸਾ ਦਿੱਤਾ ਸੀ।

ਦਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੁਲਜ਼ਮਾਂ ਨੇ ਉਸ ਕੋਲੋਂ ਕੁੱਲ 40 ਲੱਖ ਰੁਪਏ ਲੈ ਲਏ ਅਤੇ ਕਥਿਤ ਤੌਰ ’ਤੇ ਧੋਖਾਧੜੀ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸੁਖਵਿੰਦਰ ਸਿੰਘ ਡੀ. ਐੱਸ. ਪੀ. ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਪੜਤਾਲ ਕੀਤੀ ਜਾ ਰਹੀ ਹੈ।


author

Babita

Content Editor

Related News