6 ਲੱਖ ਤੋਂ ਜ਼ਿਆਦਾ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
Wednesday, Nov 18, 2026 - 02:06 PM (IST)
ਫਾਜ਼ਿਲਕਾ (ਨਾਗਪਾਲ) : ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ ਨਾਲ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਚ ਸੰਜੇ ਕੁਮਾਰ ਵਾਸੀ ਪਿੰਡ ਸੱਯਦ ਵਾਲਾ ਅਬੋਹਰ ਨੇ ਦੱਸਿਆ ਕਿ ਉਸਦੇ ਨਾਲ ਨਾਮਲੂਮ ਵਿਅਕਤੀਆਂ ਵੱਲੋਂ 6 ਲੱਖ 35 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ। ਪੁਲਸ ਨੇ ਬਿਆਨ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
