ਏ. ਟੀ. ਐੱਮ. ਕਾਰਡ ਬਦਲ ਕੇ ਕੀਤੀ 30 ਹਜ਼ਾਰ ਦੀ ਠੱਗੀ
Monday, Feb 12, 2018 - 03:35 PM (IST)
ਭਾਮੀਆਂ ਕਲਾਂ (ਜ.ਬ.)- ਵੱਖ-ਵੱਖ ਏ. ਟੀ. ਐਮਜ਼ 'ਤੇ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਵਾਲੇ ਨੌਸਰਬਾਜ਼ਾਂ ਨੇ ਇਕ ਹੋਰ ਕਾਰਨਾਮੇ ਨੂੰ ਅੰਜਾਮ ਦਿੰਦੇ ਹੋਏ ਇਕ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ 30 ਹਜ਼ਾਰ ਰੁਪਏ ਦੀ ਕਥਿਤ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਬਾਅਦ ਥਾਣਾ ਜਮਾਲਪੁਰ ਦੀ ਪੁਲਸ ਨੇ ਅਣਪਛਾਤੇ ਨੌਸਰਬਾਜ਼ਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪੀੜਤ ਰਵੀ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਗੁਰੂ ਨਾਨਕ ਨਗਰ ਜਮਾਲਪੁਰ ਨੇ ਦੱਸਿਆ ਕਿ ਉਹ ਜਮਾਲਪੁਰ ਚੌਕ 'ਚ ਸਥਿਤ ਇਕ ਬੈਂਕ ਦੇ ਏ. ਟੀ. ਐੱਮ. ਤੋਂ ਪੈਸੇ ਕਢਵਾਉਣ ਲਈ ਗਿਆ ਸੀ। ਮਸ਼ੀਨ 'ਚੋਂ ਪੈਸੇ ਨਹੀਂ ਨਿਕਲੇ। ਉਥੇ ਖੜ੍ਹੇ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਏ. ਟੀ. ਐੱਮ. ਕਾਰਡ ਫੜ ਕੇ ਮਸ਼ੀਨ 'ਚ ਪਾਇਆ, ਜਿਸ ਦੌਰਾਨ ਉਨ੍ਹਾਂ ਨੇ ਉਸ ਦਾ ਏ. ਟੀ. ਐੱਮ. ਕਾਰਡ ਬਦਲ ਲਿਆ ਪਰ ਕੁਝ ਹੀ ਸਮੇਂ ਬਾਅਦ ਉਸ ਦੇ ਮੋਬਾਇਲ 'ਤੇ 30 ਹਜ਼ਾਰ ਰੁਪਏ ਕਢਵਾਉਣ ਦਾ ਮੈਸੇਜ ਆਇਆ, ਜਿਸ ਦੇ ਬਾਅਦ ਉਸ ਨੇ ਤੁਰੰਤ ਥਾਣਾ ਪੁਲਸ ਨੂੰ ਸ਼ਿਕਾਇਤ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਨੌਸਰਬਾਜ਼ਾਂ ਨੂੰ ਨਾਮਜ਼ਦ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਦਿੱਤੀ ਹੈ।
