ਥਾਣੇਦਾਰ ਦੀ ਨੂੰਹ ਨੂੰ UK ਭੇਜਣ ਦੇ ਨਾਂ ''ਤੇ ਮਾਰੀ ਵੱਡੀ ਠੱਗੀ, ਸੱਚਾਈ ਸਾਹਮਣੇ ਆਉਣ ''ਤੇ ਉੱਡੇ ਹੋਸ਼
Sunday, Aug 18, 2024 - 07:02 PM (IST)
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਥਾਣੇਦਾਰ ਦੀ ਨੂੰਹ ਨੂੰ ਯੂ. ਕੇ. ਭੇਜਣ ਦੇ ਨਾਂ ’ਤੇ 9.35 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਪਰਮਜੀਤ ਸਿੰਘ ਪੁੱਤਰ ਗੁਲਜ਼ਾਰੀ ਰਾਮ ਵਾਸੀ ਪਿੰਡ ਹਾਜ਼ੀਪੁਰ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਹ ਪੁਲਸ ਵਿਭਾਗ ਵਿਚ ਬਤੌਰ ਏ. ਐੱਸ. ਆਈ. ਸੇਵਾਵਾਂ ਨਿਭਾ ਰਿਹਾ ਹੈ। ਉਸ ਦੀ ਨੂੰਹ ਸਿਮਰਨ ਆਈਲੈਟਸ ਪਾਸ ਕਰਕੇ ਵਿਦੇਸ਼ ਜਾਣ ਦੀ ਇੱਛੁਕ ਸੀ, ਜਿਸ ਬਾਰੇ ਉਸ ਨੇ ਆਪਣੇ ਇਕ ਦੋਸਤ ਨਾਲ ਗੱਲਬਾਤ ਕੀਤੀ ਸੀ। ਉਸ ਨੇ ਦੱਸਿਆ ਕਿ ਉਸ ਦੇ ਦੋਸਤ ਨੇ ਇਕ ਟਰੈਵਲ ਏਜੰਟ ਸ਼ਿਵਮ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਨੈਨੀਤਾਲ (ਉੱਤਰਾਖੰਡ) ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਜੰਗਲ 'ਚੋਂ ਮਿਲੀ ਮੁੰਡੇ-ਕੁੜੀ ਦੀ ਲਾਸ਼, ਹਾਲਤ ਵੇਖ ਪੁਲਸ ਰਹਿ ਗਈ ਹੈਰਾਨ
ਉਸ ਨੇ ਦੱਸਿਆ ਕਿ ਉਕਤ ਟਰੈਵਲ ਏਜੰਟ ਵੱਲੋਂ ਉਸ ਦੀ ਨੂੰਹ ਨੂੰ ਯੂ. ਕੇ. ਭੇਜਣ ਦਾ ਸੌਦਾ 14.50 ਲੱਖ ਰੁਪਏ ਵਿਚ ਤੈਅ ਹੋਇਆ ਸੀ। ਏਜੰਟ ਦੇ ਕਹਿਣ ’ਤੇ ਉਸ ਨੇ ਕੁੱਲ੍ਹ 9,35,065 ਰੁਪਏ ਉਸ ਦੇ ਖ਼ਾਤੇ ’ਚ ਜਮ੍ਹਾ ਕਰਵਾ ਦਿੱਤੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰਕਮ ਲੈਣ ਤੋਂ ਬਾਅਦ ਉਕਤ ਏਜੰਟ ਨੇ ਉਸ ਦਾ ਅਤੇ ਉਸ ਦੇ ਦੋਸਤ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਉਕਤ ਏਜੰਟ ਨੇ ਨਾ ਤਾਂ ਉਸ ਦੀ ਨੂੰਹ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ।
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਉਸ ਦੀ ਰਕਮ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਸ਼ਿਵਮ ਸਿੰਘ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੱਖੜੀ ਮੌਕੇ ਛੁੱਟੀ ਰਹੇਗੀ ਜਾਂ ਨਹੀਂ, ਪੜ੍ਹੋ ਸਰਕਾਰ ਦੀ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ