ਅਮਰੀਕਾ ਦੇ ਸੁਫ਼ਨੇ ਵਿਖਾ ਕੀਤੀ 31 ਲੱਖ ਦੀ ਠੱਗੀ, ਖੁੱਲ੍ਹੇ ਭੇਤ ਨੇ ਪਰਿਵਾਰ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ
Thursday, Jun 01, 2023 - 05:06 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ 3 ਲੋਕਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਧੋਖਾਦੇਹੀ ਦਾ ਸ਼ਿਕਾਰ ਹੋਏ ਬਲਵਿੰਦਰ ਸਿੰਘ ਪੁੱਤਰ ਰਾਜਨ ਸਿੰਘ ਵਾਸੀ ਫਿਰੋਜ਼ ਰੌਲੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਕਰਤਾਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਗਾਜੀਪੁਰ ਆਦਮਪੁਰ ਜਲੰਧਰ, ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਗੁਰਨਾਮ ਸਿੰਘ ਵਾਸੀ ਚਲੂਪੁਰ ਹਾਲ ਵਾਸੀ ਸਮਾਣੀਆ ਅਤੇ ਮਹੇਸ਼ ਕੌਸ਼ਲ ਪੁੱਤਰ ਹਰਮੇਸ਼ ਚੰਦਰ ਵਾਸੀ ਮਸੀਆ ਆਦਮਪੁਰ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਆਪਣੇ ਬਿਆਨ ਵਿਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਉਨ੍ਹਾੰ ਦੇ ਪੁੱਤਰ ਲਾਭ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ 72 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਰਕਮ ਲੈਣ ਦੇ ਬਾਵਜੂਦ ਉਨ੍ਹਾਂ ਉਸ ਦੇ ਪੁੱਤਰ ਨੂੰ ਅਮਰੀਕਾ ਨਹੀਂ ਭੇਜਿਆ ਅਤੇ ਨਾ ਹੀ ਵਾਰ-ਵਾਰ ਮੰਗਣ 'ਤੇ ਉਨ੍ਹਾਂ ਦੀ ਰਕਮ ਵਾਪਸ ਕੀਤੀ ਹੈ। ਪੁਲਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਐੱਸ. ਆਈ. ਗੁਰਵਿੰਦਰ ਸਿੰਘ ਹੁਣ ਇਸ ਮਾਮਲੇ 'ਤੇ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ- ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani