ਭੈਣ-ਭਰਾ ਨੂੰ ਵਿਖਾਏ ਕੈਨੇਡਾ ਦੇ ਸੁਫ਼ਨੇ, ਫਿਰ 5 ਲੱਖ ਤੋਂ ਵਧੇਰੇ ਦੀ ਕਰ ਲਈ ਠੱਗੀ

Sunday, Nov 05, 2023 - 11:48 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ,ਜਸਵਿੰਦਰ)-ਟਾਂਡਾ ਪੁਲਸ ਨੇ ਪਿੰਡ ਕਲੋਆ ਵਾਸੀ ਭੈਣ-ਭਰਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ 10 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।  ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਬਲਜਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਕੁਲਵਿੰਦਰ ਸਿੰਘ ਪੁੱਤਰ ਪਾਲ ਵਾਸੀ ਮੀਰਪੁਰ ਕਲੋਨੀ (ਨਕੋਦਰ) ਅਤੇ ਹੁਕਮ ਚੰਦ ਪੁੱਤਰ ਸਰਵਣ ਰਾਮ ਵਾਸੀ ਗੁਰਕਾ (ਗੁਰਾਇਆ)ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿੰਕਜਾ, ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਆਪਣੇ ਬਿਆਨ ਵਿਚ ਬਲਜਿੰਦਰ ਕੌਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਝਾਂਸੇ ਵਿਚ ਆ ਕੇ ਉਸ ਨੇ ਆਪਣੇ ਪੁੱਤਰ ਪਰਮਿੰਦਰ ਸਿੰਘ ਨੂੰ ਨਿਊਜ਼ੀਲੈਂਡ ਅਤੇ ਧੀ ਗੁਰਦੀਪ ਕੌਰ ਨੂੰ ਕੈਨੇਡਾ ਭੇਜਣ ਲਈ 2022 ਵਰੇ ਵਿਚ ਰਕਮ ਦਿੱਤੀ ਸੀ ਪਰ ਉਨ੍ਹਾਂ ਨੇ ਉਸ ਦੇ ਬੱਚਿਆਂ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਹੀ ਹੁਣ ਉਨ੍ਹਾਂ ਦੀ ਰਕਮ ਵਾਪਸ ਕੀਤੀ ਜਾ ਰਹੀ ਹੈ। ਪੁਲਸ ਨੇ ਸ਼ਿਕਾਇਤ ਮਿਲਣ ਉਪਰੰਤ ਅੱਡਾ ਸਰਾਂ ਪੁਲਸ ਚੌਂਕੀ ਇੰਚਾਰਜ ਰਾਜੇਸ਼ ਕੁਮਾਰ ਵੱਲੋਂ ਕੀਤੀ ਪੜਤਾਲ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪਰਾਲੀ ਨੂੰ ਸਾੜਨ ਤੋਂ ਰੋਕਣ ਆਏ ਅਧਿਕਾਰੀ ਕੋਲੋਂ ਹੀ ਕਿਸਾਨਾਂ ਨੇ ਲਗਵਾ ਦਿੱਤੀ ਅੱਗ, DC ਨੇ ਦਿੱਤੀ ਚਿਤਾਵਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News