ਜਲੰਧਰ ’ਚ ਵਿਦੇਸ਼ ਭੇਜਣ ਦੇ ਨਾਂ ’ਤੇ ਵੱਡੀ ਧੋਖਾਧੜੀ ਦਾ ਪਰਦਾਫਾਸ਼, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
Wednesday, Jun 09, 2021 - 10:43 PM (IST)

ਜਲੰਧਰ (ਸੁਧੀਰ)— ਜਲੰਧਰ ’ਚ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ’ਚ ਬਿ੍ਰਟਿਸ਼ ਅੰਬੈਂਸੀ ਵੱਲੋਂ ਵੱਡੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਗਿਆ ਹੈ। ਜ਼ਿਲ੍ਹੇ ’ਚ ਅਜਿਹੇ 66 ਨੌਜਵਾਨਾਂ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਕਲੀ ਦਸਤਵੇਜ਼ ਲਗਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੀ ਤਿਆਰੀ ਸੀ।
ਇਹ ਵੀ ਪੜ੍ਹੋ: ਜਲੰਧਰ: ਮੁੜ ਚਰਚਾ 'ਚ ਟਿੰਕੂ ਕਤਲ ਦਾ ਮਾਮਲਾ, ਪਰਿਵਾਰ ਨੇ ਪੁਲਸ ਕਮਿਸ਼ਨਰ ਅੱਗੇ ਰੱਖੀ ਇਹ ਮੰਗ
ਇਨ੍ਹਾਂ ਟਰੈਵਲ ਏਜੰਟਾਂ ਖ਼ਿਲਾਫ਼ 66 ਲੋਕਾਂ ਦੇ ਨਕਲੀ ਦਸਤਾਵੇਜ਼ ਲਗਾ ਕੇ ਵੀਜ਼ਾ ਅਪਲਾਈ ਕੀਤਾ ਗਿਆ ਸੀ। ਇੰਨਾ ਹੀ ਨਹੀਂ ਇਸ ਮਾਮਲੇ ’ਚ ਵੱਡਾ ਖ਼ੁਲਾਸਾ ਉਦੋਂ ਹੋਇਆ ਜਦੋਂ ਕਈ ਨੌਜਵਾਨ ਵਿਦੇਸ਼ ਪਹੁੰਚ ਗਏ। ਅਜਿਹੇ ’ਚ ਸਖ਼ਤ ਕਾਰਵਾਈ ਕਰਦੇ ਹੋਏ ਪੁਲਸ ਵੱਲੋਂ ਜਲੰਧਰ ਦੇ ਡ੍ਰੀਮ ਓਵਰਸੀਜ਼ ਸਮੇਤ 6 ਟਰੈਵਲ ਏਜੰਟਾਂ ਖ਼ਿਲਾਫ਼ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼
ਇਨ੍ਹਾਂ ਟਰੈਵਲ ਏਜੰਟਾਂ ਖ਼ਿਲਾਫ਼ ਕੀਤਾ ਗਿਆ ਕੇਸ ਦਰਜ
ਜਿਹੜੇ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ, ਉਨ੍ਹਾਂ ਵਿਚ ਅਮਰਜੀਤ ਸਿੰਘ (ਦਿੱਲੀ), ਰਾਜ ਡ੍ਰੀਮ ਓਵਰਸੀਜ਼ (ਜਲੰਧਰ), ਅਮਿਤ ਮਲਹੋਤਰਾ (ਫਗਵਾੜਾ), ਮੁਹੰਮਦ ਅਸੀਮ ਦਿੱਲੀ ਅਤੇ ਅਮਰਦੀਪ ਸਿੰਘ (ਦਿੱਲੀ), ਰਾਜਵਿੰਦਰ ਸਿੰਘ (ਫਗਵਾੜਾ) ਸ਼ਾਮਲ ਹਨ। ਜ਼ਿਲ੍ਹੇ ’ਚ ਅਜਿਹਾ ਮਾਮਲਾ ਸਾਹਮਣੇ ਆਉਣ ਦੇ ਬਾਅਦ ਹੜਕੰਪ ਮੱਚ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ’ਚ ਡੂੰਘੀ ਜਾਂਚ ਦੇ ਬਾਅਦ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਹਰਪਾਲ ਚੀਮਾ ਨੇ ਘੇਰੀ ਕੈਪਟਨ ਸਰਕਾਰ, ਦਿੱਤਾ ਹਫ਼ਤੇ ਦਾ ਅਲਟੀਮੇਟਮ