ਸਾਵਧਾਨ! ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਂ ''ਤੇ ਇਹ ਸ਼ਖ਼ਸ ਲੋਕਾਂ ਨਾਲ ਇੰਝ ਮਾਰ ਰਿਹੈ ਠੱਗੀ

10/21/2021 12:53:04 PM

ਫਗਵਾੜਾ (ਜਲੋਟਾ)– ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦਾ ਕਥਿਤ ਤੌਰ ’ਤੇ ਖ਼ੁਦ ਨੂੰ ਪੀ. ਏ. ਦੱਸ ਕੇ ਇਕ ਸ਼ਾਤਿਰ ਠੱਗ ਸਾਹਿਲ ਨਾਂ ਦੇ ਵਿਅਕਤੀ ਵੱਲੋਂ ਲੋਕਾਂ ਨੂੰ ਫ਼ੋਨ ਕਰਕੇ ਉਨ੍ਹਾਂ ਕੋਲੋਂ ਪੈਸੇ ਮੰਗੇ ਜਾ ਰਹੇ ਹਨ ਜਦਕਿ ਹਕੀਕਤ ਇਹ ਹੈ ਕਿ ਇਹ ਵਿਅਕਤੀ ਨਾ ਤਾਂ ਸੋਮ ਪ੍ਰਕਾਸ਼ ਕੈਂਥ ਦਾ ਪੀ. ਏ. ਹੈ ਅਤੇ ਨਾ ਹੀ ਉਸ ਦਾ ਦੂਰ-ਦੂਰ ਤੱਕ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨਾਲ ਕੋਈ ਵਾਸਤਾ ਹੈ। 

ਇਸ ਗੰਭੀਰ ਮਾਮਲੇ ਸਬੰਧੀ ਖ਼ੁਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਆਪਣੀ ਫੇਸਬੁੱਕ ’ਤੇ ਪੋਸਟ ਲਿਖ ਕੇ ਲੋਕਾਂ ਨੂੰ ਸੁਚੇਤ ਕਰਦੇ ਹੋਏ ਸਾਵਧਾਨ ਕੀਤਾ ਹੈ ਅਤੇ ਦੱਸਿਆ ਹੈ ਕਿ ਉਨ੍ਹਾਂ ਦਾ ਖ਼ੁਦ ਨੂੰ ਪੀ. ਏ. ਦੱਸ ਕੇ ਸਾਹਿਲ ਲਾਮ ਦਾ ਇਕ ਠੱਗ ਵਿਅਕਤੀ ਲੋਕਾਂ ਨੂੰ ਫੋਨ ਕਰ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਪੈਸੇ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ:  ਮਾਛੀਵਾੜਾ ਸਾਹਿਬ ਵਿਖੇ ਗੈਂਗਰੇਪ ਦੀ ਸ਼ਿਕਾਰ ਹੋਈ ਕੁੜੀ ਨੇ ਹਸਪਤਾਲ ’ਚ ਤੋੜਿਆ ਦਮ

PunjabKesari

ਉਨ੍ਹਾਂ ਕਿਹਾ ਕਿ ਉਹ ਸਭ ਨੂੰ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਦਾ ਉਸ ਨਾਲ ਕੋਈ ਲੈਣਾ ਦੇਣਾ ਹੀ ਨਹੀਂ ਹੈ। ਕੈਂਥ ਨੇ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਉਸ ਖ਼ਿਲਾਫ਼ ਪੁਲਸ ’ਚ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਗਈ ਹੈ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਸਾਹਿਲ ਨਾਮ ਦੇ ਵਿਅਕਤੀ ਦੀ ਫੋਨ ਕਾਲ ਆਉਂਦੀ ਹੈ ਅਤੇ ਉਹ ਖ਼ੁਦ ਨੂੰ ਉਨ੍ਹਾਂ ਦਾ ਪੀ. ਏ. ਦੱਸ ਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ । ਮਾਮਲਾ ਫਗਵਾੜਾ ਸਣੇ ਆਲੇ-ਦੁਆਲੇ ਦੇ ਖੇਤਰਾਂ ’ਚ ਭਾਰੀ ਚਰਚਾ ਦਾ ਵਿਸ਼ਾ ਬਣੀਆ ਹੋਈਆ ਹੈ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਯਾਦਗਾਰੀ ਦਿਵਸ ’ਤੇ PAP ਪੁੱਜੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News