ਬੈਂਕ ਤੋਂ ਕਰਜ਼ਾ ਦਿਵਾਉਣ ਦੇ ਨਾਮ ’ਤੇ ਮਾਰੀ ਠੱਗੀ
Saturday, Jul 05, 2025 - 02:42 PM (IST)

ਲੁਧਿਆਣਾ (ਪੰਕਜ)- ਸ਼ਿਮਲਾਪੁਰੀ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ, ਜੋ ਬੈਂਕ ਤੋਂ ਕਰਜ਼ਾ ਦਿਵਾਉਣ ਦੇ ਨਾਂ ’ਤੇ ਮਾਸੂਮ ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋਸ਼ੀ ਦੀ ਸ਼ਿਕਾਰ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਡਾਬਾ ਦੀ ਰਹਿਣ ਵਾਲੀ ਪੀੜਤ ਮਨਜੀਤ ਕੌਰ ਨੇ ਦੋਸ਼ ਲਗਾਇਆ ਸੀ ਕਿ ਬੈਂਕਾਂ ਤੋਂ ਕਰਜ਼ਾ ਦਿਵਾਉਣ ਦਾ ਕੰਮ ਕਰਨ ਵਾਲੇ ਗਿਆਸਪੁਰਾ ਦੇ ਰਹਿਣ ਵਾਲੇ ਨਵਜੋਤ ਸਿੰਘ ਉਰਫ ਨਵੀ ਨੇ ਕਰਜ਼ਾ ਦਿਵਾਉਣ ਦਾ ਲਾਲਚ ਦੇ ਕੇ ਉਸ ਤੋਂ ਢਾਈ ਲੱਖ ਰੁਪਏ ਲਏ ਪਰ ਬਾਅਦ ’ਚ ਨਾ ਤਾਂ ਉਸ ਨੂੰ ਕਰਜ਼ਾ ਮਿਲਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8