ਲੁਧਿਆਣਾ ''ਚ 1 ਕਰੋੜ ਰੁਪਏ ਦੀ ਵੱਡੀ ਠੱਗੀ, ਜਾਣੋ ਪੂਰਾ ਮਾਮਲਾ

Friday, Aug 30, 2024 - 02:59 PM (IST)

ਲੁਧਿਆਣਾ (ਤਰੁਣ): ਲੁਧਿਆਣਾ ਵਿਚ 1 ਕਰੋੜ ਰੁਪਏ ਦੀ ਵੱਡੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਨ੍ਹਾਂ ਵੱਲੋਂ ਇਕ ਵਿਅਕਤੀ ਨੂੰ ਪੈਸੇ ਦੁਗਣੇ ਕਰ ਕੇ ਦੇਣ ਦਾ ਝਾਂਸਾ  ਦਾ ਕੇ 1 ਕਰੋੜ ਰੁਪਏ ਠੱਗ ਲਏ ਗਏ ਤੇ ਫੇਰ ਪੈਸੇ ਲੈ ਕੇ ਫ਼ਰਾਰ ਹੋ ਗਏ। ਪੁਲਸ ਵੱਲੋਂ ਪੀੜਤ ਦੀ ਸ਼ਿਕਾਇਤ 'ਤੇ 7 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਚ 1 ਔਰਤ ਵੀ ਸ਼ਾਮਲ ਹੈ। 

ਇਹ ਖ਼ਬਰ ਵੀ ਪੜ੍ਹੋ - ਰਾਣਾ ਗੁਰਜੀਤ ਸਿੰਘ ਦੇ ਪਰਿਵਾਰ 'ਤੇ SEBI ਦੀ ਵੱਡੀ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਦੁੱਗਰੀ ਦੇ ਰਹਿਣ ਵਾਲੇ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਤਕਰੀਬਨ 8-10 ਮਹੀਨੇ ਪਹਿਲਾਂ ਉਸ ਨੂੰ ਪੈਸੇ ਦੋਗੁਣੇ ਕਰਨ ਦਾ ਝਾਂਸਾ ਦਿੱਤਾ ਸੀ, ਜਿਸ ਕਾਰਨ ਉਸ ਨੇ 1 ਕਰੋੜ ਰੁਪਏ ਉਨ੍ਹਾਂ ਨੂੰ ਦੇ ਦਿੱਤੇ। ਉਨ੍ਹਾਂ ਨੇ ਇਨ੍ਹਾਂ ਪੈਸਿਆਂ ਦਾ 1 ਕਰੋੜ 60 ਲੱਖ ਰੁਪਏ ਕਰਕੇ ਦੇਣਾ ਸੀ। ਇਨ੍ਹਾਂ ਮੁਲਜ਼ਮਾਂ ਦਾ ਦਫ਼ਤਰ ਫਿਰੋਜ਼ਗਾਂਧੀ ਮਾਰਕੀਟ ਵਿਚ ਸੀ। ਹੁਣ ਜਦੋਂ ਉਹ ਆਪਣੇ ਪੈਸੇ ਲੈਣੇ ਚਾਹੁੰਦਾ ਸੀ ਤਾਂ ਮੁਲਜ਼ਮ ਉੱਥੋਂ ਫ਼ਰਾਰ ਹੋ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਸਿਰਫ਼ਿਰੇ ਆਸ਼ਿਕ ਦਾ ਕਾਰਾ! ਪ੍ਰੇਮਿਕਾ ਨੂੰ ਘਰ ਬੁਲਾ ਕੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਵੱਲੋਂ ਗੁਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਮਾਮਲੇ ਦੀ ਜਾਂਚ ਕੀਤੀ ਗਈ ਸੀ। ਬੀਤੀ ਰਾਤ ਉਸ ਦੀ ਸ਼ਿਕਾਇਤ ਦੇ ਅਧਾਰ 'ਤੇ ਇਕ ਔਰਤ ਸਮੇਤ 7 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਮੁਲਜ਼ਮ ਫ਼ਰਾਰ ਚੱਲ ਰਹੇ ਹਨ ਤੇ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News