ਸਾਹਨੇਵਾਲ ''ਚ 35 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ

Thursday, Oct 08, 2026 - 06:48 PM (IST)

ਸਾਹਨੇਵਾਲ ''ਚ 35 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ

ਸਾਹਨੇਵਾਲ (ਜਗਰੂਪ): ਸਾਹਨੇਵਾਲ ਪੁਲਸ ਨੇ ਧੋਖਾਧੜੀ ਨਾਲ ਜੁੜੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਰਿਕਾਰਡ ਮੁਤਾਬਕ ਇਹ ਮਾਮਲਾ PGD ਨੰਬਰ 871116 ਅਤੇ ਸਿਸਟਮ ਨੰਬਰ 869877, ਮਿਤੀ 22 ਅਗਸਤ 2026 ਨੂੰ ਦਿੱਤੀ ਗਈ ਦਰਖਾਸਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਮਾਮਲੇ ਵਿਚ 35,29,615 ਰੁਪਏ ਦੀ ਰਕਮ ਨਾਲ ਸਬੰਧਤ ਕਥਿਤ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਾਹਨੇਵਾਲ ਪੁਲਸ ਨੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਥਿਤ ਧੋਖਾਧੜੀ ਕਿਸ ਤਰੀਕੇ ਨਾਲ ਕੀਤੀ ਗਈ ਅਤੇ ਇਸ ਵਿਚ ਹੋਰ ਕਿਹੜੇ ਵਿਅਕਤੀਆਂ ਦੀ ਭੂਮਿਕਾ ਹੈ। ਮਾਮਲੇ ਸਬੰਧੀ ਅਗਲੀ ਕਾਰਵਾਈ ਜਾਂਚ ਦੇ ਆਧਾਰ ’ਤੇ ਕੀਤੀ ਜਾਵੇਗੀ।


author

Anmol Tagra

Content Editor

Related News