ਕਲਰਕ ਨੇ ਕੰਪਨੀ ਨਾਲ ਮਾਰੀ ਕਰੀਬ 7 ਕਰੋੜ ਦੀ ਠੱਗੀ, ਸੱਚ ਸਾਹਮਣੇ ਆਉਣ ''ਤੇ ਹੋਏ ਵੱਡੇ ਖ਼ੁਲਾਸੇ

05/08/2023 6:44:48 PM

ਬਠਿੰਡਾ (ਸੁਖਵਿੰਦਰ, ਵੈੱਬ ਡੈਸਕ) : ਤਨਖ਼ਾਹ ਆਪਣੇ ਰਿਸ਼ਤੇਦਾਰਾਂ ਦੇ ਖ਼ਾਤਿਆਂ ਵਿਚ ਪਾ ਕੇ ਕੰਪਨੀ ਨਾਲ 6.83 ਕਰੋੜ ਦੀ ਠੱਗੀ ਮਾਰਨ ਵਾਲੇ ਕੰਪਨੀ ਦੇ ਕਲਰਕ ਖ਼ਿਲਾਫ਼ ਸਿਵਲ ਲਾਈਨ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰੈਂਕਰ ਸਕਿਓਰਿਟੀ ਪ੍ਰਾਈਵੇਟ ਲਿਮਟਿਡ ਕੰਪਨੀ ਸ਼ਾਂਤ ਨਗਰ, ਬਠਿੰਡਾ ਦੇ ਐੱਮ. ਡੀ. ਗੁਰਦਾਸ ਸਿੰਘ ਨੇ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਪ੍ਰਾਈਵੇਟ ਸਕਿਓਰਿਟੀ ਦਿਵਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਦੀ ਕੰਪਨੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਬੈਂਕਾਂ, ਫਾਈਨੈਂਸ ਕੰਪਨੀਆਂ ਤੋਂ ਇਲਾਵਾ ਕਲਾਕਾਰਾਂ ਆਦਿ ਨੂੰ ਸਕਿਓਰਿਟੀ ਦਿਵਾਉਣ ਦਾ ਕੰਮ ਕਰਦੀ ਹੈ। ਸ਼ਿਕਾਇਤ ਕਰਤਾ ਮੁਤਾਬਕ ਮੁਲਜ਼ਮ ਅਮਰਪ੍ਰੀਤ ਸਿੰਘ ਵਾਸੀ ਬਠਿੰਡਾ ਉਨ੍ਹਾਂ ਦੀ ਕੰਪਨੀ ਵਿਚ ਕਲਰਕ ਵਜੋਂ ਕੰਮ ਕਰਦਾ ਸੀ। 

ਇਹ ਵੀ ਪੜ੍ਹੋ- ਪੈਸਿਆਂ ਦੇ ਲੈਣ-ਦੇਣ ਤੋਂ ਦੁਖ਼ੀ ਫਰੀਦਕੋਟ ਦੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਐੱਮ. ਡੀ. ਨੇ ਦੱਸਿਆ ਕਿ ਮੁਲਜ਼ਮ ਕੋਲ ਕੰਪਨੀ 'ਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਦੀ ਤਨਖ਼ਾਹ ਤਿਆਰ ਕਰਕੇ ਉਨ੍ਹਾਂ ਦੇ ਬੈਂਕ ਖ਼ਾਤਿਆਂ 'ਚ ਪਾਉਣ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰ ਮਹੀਨੇ ਕੰਪਨੀ 'ਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਦੀ ਬਣਦੀ ਰਕਮ ਹਾਸਲ ਕਰਦਾ ਸੀ ਅਤੇ ਅੱਗੇ ਬੈਂਕ ਖ਼ਾਤਿਆਂ 'ਚ ਟਰਾਂਸਫਰ ਕਰ ਦਿੰਦਾ ਸੀ। ਜਿਸ 'ਤੇ ਦੋਸ਼ੀ ਨੇ ਇਸ ਦਾ ਫਾਇਦਾ ਚੁੱਕਦਿਆਂ ਸਾਲ 2017 ਤੋਂ 2020  ਤਕ ਹਰ ਮਹੀਨੇ ਕਰੀਬ 3 ਤੋਂ ਸਾਢੇ 4 ਲੱਖ ਰੁਪਏ ਮੁਲਾਜ਼ਮਾਂ ਦੀ ਤਨਖ਼ਾਹ ਦੱਸ ਕੇ ਆਪਣੇ ਪਰਿਵਾਰ ਦੇ ਖ਼ਾਤਿਆਂ ਵਿਚ ਟਰਾਂਸਫਰ ਕੀਤੇ। ਅਜਿਹਾ ਕਰ ਕੇ ਉਕਤ ਮੁਲਜ਼ਮ ਨੇ ਕੰਪਨੀ ਨਾਲ 6,83,87,113 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮਾਮਲਾ ਕੈਦੀਆਂ ਦੀ ਵਾਇਰਲ ਵੀਡੀਓ ਦਾ: ਬਠਿੰਡਾ ਜੇਲ੍ਹ 'ਚ ਮੋਬਾਇਲ ਪਹੁੰਚਾਉਣ ਵਾਲੇ ਨੇ ਕੀਤਾ ਸਰੰਡਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News