ਸ਼ੇਅਰ ਮਾਰਕੀਟ ’ਚ ਪੈਸੇ ਲਾ ਕੇ ਕੀਤੀ ਕਰੋੜਾਂ ਰੁਪਏ ਦੀ ਧੋਖਾਦੇਹੀ
Sunday, Apr 14, 2024 - 04:00 AM (IST)
ਲੁਧਿਆਣਾ (ਗੌਤਮ) - ਸ਼ੇਅਰ ਮਾਰਕੀਟ ਵਿਚ ਪੈਸੇ ਲਾਉਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਧੋਖਾਦੇਹੀ ਕਰਨ ਦੇ ਦੋਸ਼ ਵਿਚ ਥਾਣਾ ਹੈਬੋਵਾਲ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਪੱਖੋਵਾਲ ਰੋਡ ’ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਨਗਰ ਦੇ ਰਹਿਣ ਵਾਲੇ ਸਚਿੰਤ ਸੋਈ ਦੇ ਬਿਆਨ ’ਤੇ ਬਾਬਾ ਕਾਲੋਨੀ ਦੇ ਰਹਿਣ ਵਾਲੇ ਸ਼ਰਦ ਜਿੰਦਲ ਅਤੇ ਅਗਰਵਾਲ ਕਾਲੋਨੀ ਬਠਿੰਡਾ ਦੇ ਰਹਿਣ ਵਾਲੇ ਪੁਲਕਿਤ ਜਿੰਦਲ ਦੇ ਖਿਲਾਫ ਸਾਜ਼ਿਸ਼ ਦੇ ਤਹਿਤ ਫਰਜ਼ੀ ਦਸਤਾਵੇਜ਼ ਬਣਾ ਕੇ ਧੋਖਾਦੇਹੀ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸਾਜ਼ਿਸ਼ ਦੇ ਤਹਿਤ ਉਸ ਨੂੰ ਸ਼ੇਅਰ ਮਾਰਕੀਟ ਵਿਚ ਪੈਸੇ ਨਿਵੇਸ਼ ਕਰਨ ਦਾ ਝਾਂਸਾ ਦੇ ਕੇ ਉਸ ਨਾਲ 2 ਕਰੋੜ 85 ਹਜ਼ਾਰ ਰੁਪਏ ਦੀ ਧੋਖਾਦੇਹੀ ਕੀਤੀ ਹੈ। ਕਾਫੀ ਸਮੇਂ ਤੱਕ ਮੁਲਜ਼ਮਾਂ ਨੂੰ ਪੈਸੇ ਵਾਪਸ ਕਰਨ ਲਈ ਕਹਿੰਦੇ ਰਹੇ ਪਰ ਮੁਲਜ਼ਮ ਉਸ ਨੂੰ ਟਾਲਮਟੋਲ ਕਰਦੇ ਰਹੇ ਅਤੇ ਬਾਅਦ ਵਿਚ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਤੇ ਸ਼ਿਕਾਇਤਕਰਤਾ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਅਤੇ ਪੁਲਸ ਨੇ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਹੈ। ਜਾਂਚ ਅਫਸਰ ਸਬ-ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e