ਫ਼ਰਜ਼ੀ ਪਾਵਰ ਆਫ ਅਟਾਰਨੀ ਰਾਹੀਂ ਕਰੋੜਾਂ ਦੀ ਧੋਖਾਧੜੀ, 6 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Wednesday, Mar 11, 2026 - 12:10 AM (IST)

ਫ਼ਰਜ਼ੀ ਪਾਵਰ ਆਫ ਅਟਾਰਨੀ ਰਾਹੀਂ ਕਰੋੜਾਂ ਦੀ ਧੋਖਾਧੜੀ, 6 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਗੌਤਮ) : ਫ਼ਰਜ਼ੀ ਪਾਵਰ ਆਫ ਅਟਾਰਨੀ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਕਰੋੜਾਂ ਰੁਪਏ ਦੀ ਖਰੀਦੋ-ਫਰੋਖਤ ਕਰਨ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਬਠਿੰਡਾ ਨਿਵਾਸੀ ਜਸਪ੍ਰੀਤ ਸਿੰਘ ਹੇਠੀ ਦੇ ਬਿਆਨਾਂ ’ਤੇ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਚਮਕੌਰ ਸਿੰਘ, ਲਖਦੀਪ ਸਿੰਘ, ਮਨਵੀਰ ਸਿੰਘ, ਵਿੱਕੀ ਚੌਹਾਨ, ਜਸਪ੍ਰੀਤ ਸਿੰਘ ਅਤੇ ਰਾਜਵਿੰਦਰ ਸਿੰਘ ਵਜੋਂ ਕੀਤੀ ਹੈ।

ਇਹ ਵੀ ਪੜ੍ਹੋ : ਪਾਇਲ ਗੋਲੀਬਾਰੀ ਕਾਂਡ: ਮ੍ਰਿਤਕ ਸਤਨਾਮ ਦੀ ਪਤਨੀ ਵੱਲੋਂ ਨਿਰਪੱਖ ਜਾਂਚ ਤੇ ਪਰਿਵਾਰ ਲਈ ਮਦਦ ਦੀ ਅਪੀਲ

ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਉਸ ਦੇ ਪੈਨ ਨੰਬਰ ਦੀ ਗਲਤ ਵਰਤੋਂ ਕਰ ਕੇ ਫਰਜ਼ੀ ਦਸਤਾਵੇਜ਼ ਤਿਆਰ ਕੀਤੇ। ਇਸ ਰਾਹੀਂ ਉਨ੍ਹਾਂ ਨੇ 2 ਕਰੋੜ 30 ਲੱਖ ਰੁਪਏ ਦੀ ਪ੍ਰਾਪਰਟੀ ਦੀ ਖਰੀਦੋ-ਫਰੋਖਤ ਕੀਤੀ ਅਤੇ ਪੀੜਤ ਦਾ 20 ਲੱਖ ਰੁਪਏ ਦਾ ਟੀ. ਡੀ. ਐੱਸ. ਵੀ ਕਟਵਾ ਦਿੱਤਾ। ਸਬ-ਇੰਸਪੈਕਟਰ ਕੁਲਬੀਰ ਰਾਜ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News