ਵਿਦੇਸ਼ ਭੇਜਣ ਦੇ ਨਾਂ ’ਤੇ ਪੰਜ ਲੱਖ ਰੁਪਏ ਦੀ ਠੱਗੀ

Thursday, Mar 21, 2024 - 06:20 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਪੰਜ ਲੱਖ ਰੁਪਏ ਦੀ ਠੱਗੀ

ਪਟਿਆਲਾ (ਬਲਜਿੰਦਰ) : ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਤੇਜਪਾਲ ਵਾਸੀ ਵਿਕਾਸਪੁਰੀ ਨਵੀਂ ਦਿੱਲੀ ਖ਼ਿਲਾਫ 406 ਅਤੇ 420 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਜਗਮੋਹਣ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸੁੰਦਰ ਨਗਰ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਮ ’ਤੇ ਪੰਜ ਲੱਖ ਰੁਪਏ ਲਏ ਅਤੇ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। 

ਇਸ ਦੌਰਾਨ ਉਸ ਨੇ ਪੁਲਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਕੀਤੀ। ਪੁਲਸ ਨੇ ਸਾਰੀ ਜਾਂਚ ਪੜਤਾਲ ਤੋਂ ਬਾਅਦ ਉਕਤ ਵਿਅਕਤੀ ਦੇ ਖ਼ਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਕ ਕਦਮ ਚੁੱਕੇ ਜਾਣਗੇ।


author

Gurminder Singh

Content Editor

Related News