ਫੋਨ ’ਤੇ ਕੈਨੇਡਾ ਵਾਲਾ ਰਿਸ਼ਤੇਦਾਰ ਬਣ ਕੇ ਉਡਾਏ ਸਾਢੇ ਚਾਰ ਲੱਖ ਰੁਪਏ, ਹੈਰਾਨ ਕਰਨ ਵਾਲਾ ਹੈ ਮਾਮਲਾ

Saturday, Nov 26, 2022 - 06:30 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਝਬੇਲਵਾਲੀ ਦੇ ਇਕ ਵਿਅਕਤੀ ਨਾਲ ਫੋਨ ’ਤੇ ਗੱਲਬਾਤ ਕਰਕੇ ਅਤੇ ਖੁਦ ਨੂੰ ਰਿਸ਼ਤੇਦਾਰ ਦੱਸ ਕੇ ਸਾਢੇ ਚਾਰ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦਾ ਸ਼ਿਕਾਰ ਹੋਏ ਕੁਲਦੀਪ ਸਿੰਘ ਅਤੇ ਉਸਦੇ ਚਚੇਰੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦਾ ਮੁੰਡਾ ਕੈਨੇਡਾ ਗਿਆ ਹੈ ਅਤੇ ਕੁਝ ਸਮਾਂ ਆਪਣੇ ਰਿਸ਼ਤੇਦਾਰਾਂ ਕੋਲੇ ਰਹਿੰਦਾ ਰਿਹਾ ਹੈ ਤੇ ਬੀਤੇ ਕਲ ਉਸਦੇ ਮੋਬਾਇਲ ’ਤੇ ਫੋਨ ਆਇਆ। ਵਟਸਐਪ ਰਾਹੀਂ ਆਏ ਇਸ ਫੋਨ ’ਤੇ ਅੱਗੋਂ ਬੋਲਣ ਵਾਲੇ ਨੇ ਖੁਦ ਨੂੰ ਉਸ ਦਾ ਕੈਨੇਡਾ ਰਹਿੰਦਾ ਰਿਸ਼ਤੇਦਾਰ ਦੱਸਿਆ ਅਤੇ ਉਸ ਨੇ ਕਿਹਾ ਕਿ ਕੁਲਦੀਪ ਆਪਣਾ ਖਾਤਾ ਨੰਬਰ ਦੇ ਦਿਓ ਉਹ ਉਨ੍ਹਾਂ ਨੂੰ ਕਰੀਬ ਪੰਜ ਲੱਖ ਰੁਪਏ ਪਾ ਰਿਹਾ ਹੈ। ਜੋ ਉਸਨੇ ਪੰਜਾਬ ’ਚ ਕਿਸੇ ਵਿਅਕਤੀ ਨੂੰ ਦੇਣੇ ਹਨ। ਫੋਨ ਤੋਂ ਕੁਝ ਸਮੇਂ ਬਾਅਦ ਇਕ ਹੋਰ ਅਣਪਛਾਤੇ ਨੰਬਰ ਤੋਂ ਫੋਨ ਆਇਆ। ਜਿਨ੍ਹਾਂ ਨੇ ਆਪਣੇ ਆਪ ਨੂੰ ਬੈਂਕ ਨਾਲ ਸਬੰਧਤ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੇ ਖਾਤੇ ਵਿਚ 5 ਲੱਖ ਰੁਪਏ ਟਰਾਂਸਫਰ ਹੋਏ ਹਨ। ਜੋ 24 ਘੰਟੇ ਬਾਅਦ ਖਾਤੇ ਵਿਚ ਆ ਜਾਣਗੇ। 

ਇਹ ਵੀ ਪੜ੍ਹੋ : ਮਜੀਠਾ ਥਾਣੇ ਵਿਚ 10 ਸਾਲਾ ਬੱਚੇ ਖ਼ਿਲਾਫ਼ ਐੱਫ. ਆਈ. ਆਰ. ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਕੁਲਦੀਪ ਸਿੰਘ ਅਤੇ ਉਸ ਦੇ ਪਰਿਵਾਰ ਵਾਲੇ ਠੱਗ ਦੀਆਂ ਗੱਲਾਂ ਵਿਚ ਆ ਗਏ ਅਤੇ ਉਨ੍ਹਾਂ ਨੇ ਉਸ ਵਲੋਂ ਦਿੱਤੇ ਇਕ ਖਾਤੇ ਵਿਚ ਸਾਢੇ ਚਾਰ ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ। ਉਨ੍ਹਾਂ ਨੇ ਇਸ ਬਾਬਤ ਆਪਣੇ ਕੈਨੇਡਾ ਰਹਿ ਰਹੇ ਬੇਟੇ ਨਾਲ ਗੱਲ ਨਹੀਂ ਕੀਤੀ ਕਿਉਂਕਿ ਫੋਨ ’ਤੇ ਗੱਲ ਕਰ ਰਿਹਾ ਠੱਗ ਨੇ ਉਨ੍ਹਾਂ ਨੂੰ ਗੱਲਾਂ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਇਹ ਕਹਿੰਦਾ ਰਿਹਾ ਕਿ ਉਹ ਇਸ ਬਾਰੇ ਕਿਸੇ ਨਾਲ ਗੱਲ ਨਾ ਕਰਨ। ਇਸ ਦੌਰਾਨ ਉਨ੍ਹਾਂ ਨੇ ਠੱਗ ਵਲੋਂ ਦੱਸੇ ਖਾਤੇ ਵਿਚ ਪੈਸੇ ਪੁਆ ਦਿੱਤੇ ਪਰ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਖਾਤੇ ਵਿਚ ਪੰਜ ਲੱਖ ਰੁਪਏ ਟਰਾਂਸਫ਼ਰ ਨਾ ਹੋਏ ਤਾਂ ਉਨ੍ਹਾਂ ਨੇ ਆਪਣੇ ਬੇਟੇ ਨਾਲ ਗੱਲਬਾਤ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਉਨ੍ਹਾਂ ਨਾਲ ਸਾਢੇ ਚਾਰ ਲੱਖ ਦੀ ਠੱਗੀ ਵੱਜ ਹੈ। ਕੁਲਦੀਪ ਸਿੰਘ ਨੇ ਇਸ ਮਾਮਲੇ ਵਿਚ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਬੈਂਕ ਨੂੰ ਵੀ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਕੁਲਦੀਪ ਸਿੰਘ ਨੇ ਇਨਸਾਫ ਦੀ ਮੰਗ ਕਰਦਿਆਂ ਅਜਿਹੇ ਠੱਗਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਘਰਾਂ ਦੇ ਘਰ ਉਜਾੜ ਰਿਹਾ ਚਿੱਟਾ, ਬਠਿੰਡਾ ਜ਼ਿਲ੍ਹੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਸਣੇ ਦੋ ਨੌਜਵਾਨਾਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News