ਵਿਦੇਸ਼ ਭੇਜਣ ਦੇ ਸੁਫ਼ਨੇ ਵਿਖਾ ਕੇ ਮਾਰੀ 16 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ ''ਚ ਛਾਪੇਮਾਰੀ
Sunday, Dec 08, 2024 - 06:31 AM (IST)
ਚੰਡੀਗੜ੍ਹ (ਪ੍ਰੀਕਸ਼ਿਤ) : ਵਿਦੇਸ਼ ਭੇਜਣ ਦੇ ਨਾਂ ’ਤੇ ਸੁਨਹਿਰੀ ਸੁਫ਼ਨੇ ਵਿਖਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਲਟਾਣਾ ਵਾਸੀ ਦਲੀਪ ਸਿੰਘ ਨੇ ਪੁਲਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਆਪਣੇ ਮੁੰਡੇ ਨੂੰ ਵਿਦੇਸ਼ ਭੇਜਣਾ ਸੀ। ਇਸ ਲਈ ਉਸ ਦਾ ਸੰਪਰਕ ਸੈਕਟਰ-17 ਸਥਿਤ ਐਡਵਾਂਸਡ ਆਈਲੈਟਸ ਇੰਸਟੀਚਿਊਟ ਦੇ ਗੁਰਜੰਟ ਸਿੰਘ ਤੇ ਹੋਰਾਂ ਨਾਲ ਹੋਇਆ।
ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੇ ਵਿਦੇਸ਼ ਭੇਜਣ ਲਈ ਉਨ੍ਹਾਂ ਤੋਂ 16 ਲੱਖ ਰੁਪਏ ਲੈ ਲਏ, ਪਰ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਸ਼ਿਕਾਇਤ ਦੇ ਆਧਾਰ ’ਤੇ ਸੈਕਟਰ-17 ਥਾਣਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8