ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ 80 ਲੱਖ 63 ਹਜ਼ਾਰ ਰੁਪਏ ਦੀ ਮਾਰੀ ਠੱਗੀ
Sunday, Nov 03, 2024 - 04:56 AM (IST)

ਚੰਡੀਗੜ੍ਹ (ਸੁਸ਼ੀਲ) : ਸੈਕਟਰ-17 ਦੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਰਵਿੰਦਰ ਸਿੰਘ ਨੇ ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ ਮੋਹਾਲੀ ਦੀ ਇਕ ਔਰਤ ਨਾਲ 80 ਲੱਖ 63 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਸੈਕਟਰ-17 ਥਾਣੇ ਦੀ ਪੁਲਸ ਨੇ ਮਾਮਲੇ ਦੀ ਜਾਂਚ ਕਰਕੇ ਰਵਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮੋਹਾਲੀ ਨਿਵਾਸੀ ਔਰਤ ਨੇ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਦਾ ਵਰਕ ਵੀਜ਼ਾ ਲਗਵਾਉਣਾ ਸੀ। ਇਸ ਦੌਰਾਨ ਉਸ ਨੇ ਸੈਕਟਰ-17 ਸਥਿਤ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਰਵਿੰਦਰ ਸਿੰਘ ਨਾਲ ਸੰਪਰਕ ਕੀਤਾ। ਉਸ ਨੇ ਵਰਕ ਵੀਜ਼ਾ ਲਗਵਾਉਣ ਲਈ 80 ਲੱਖ ਰੁਪਏ ਮੰਗੇ। ਔਰਤ ਨੇ ਵੱਖ-ਵੱਖ ਫੀਸਾਂ ਦੇ ਨਾਂ ’ਤੇ 80 ਲੱਖ 63 ਹਜ਼ਾਰ ਰੁਪਏ ਦੇ ਦਿੱਤੇ ਪਰ ਉਸ ਦਾ ਵਰਕ ਵੀਜ਼ਾ ਨਹੀਂ ਲਗਵਾਇਆ ਗਿਆ।
ਇਹ ਵੀ ਪੜ੍ਹੋ : 'ਖ਼ਤਰਨਾਕ' ਹੋਇਆ ਦਿੱਲੀ 'ਚ ਸਾਹ ਲੈਣਾ, MP ਸਮੇਤ ਇਨ੍ਹਾਂ 5 ਸੂਬਿਆਂ 'ਚ ਵਧੇ ਪਰਾਲੀ ਸਾੜਨ ਦੇ ਮਾਮਲੇ
ਸੈਕਟਰ-17 ਥਾਣੇ ਦੀ ਪੁਲਸ ਨੇ ਮਾਮਲੇ ਦੀ ਜਾਂਚ ਕਰਕੇ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8