ਇੰਗਲੈਂਡ ਭੇਜਣ ਦੇ ਸੁਫ਼ਨੇ ਦਿਖਾ ਕੇ ਪੈਸੇ ਠੱਗ ਗਈ ਔਰਤ, ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ
Wednesday, Aug 21, 2024 - 03:37 PM (IST)
ਲੁਧਿਆਣਾ (ਗੌਤਮ): ਸਦਰ ਥਾਣਾ ਪੁਲਸ ਨੇ ਔਰਤ ਖ਼ਿਲਾਫ਼ ਇੰਗਲੈਂਡ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਫਰਾਡ ਐਂਡ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਰਜਨੀ ਬਾਲਾ ਵਾਸੀ ਪਿੰਡ ਲੋਹਾਰਾ ਦੇ ਬਿਆਨਾਂ ’ਤੇ ਅਰਬਨ ਅਸਟੇਟ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਉਰਫ਼ ਮੁਸਕਾਨ ਨੂੰ ਨਾਮਜ਼ਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਪੀੜਤਾ ਰਜਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਉਕਤ ਔਰਤ ਨਾਲ ਜਾਣ-ਪਛਾਣ ਸੀ। ਜਿਸ ਕਾਰਨ ਉਸ ਨੇ ਉਸ ਨੂੰ ਝਾਂਸੇ ਵਿਚ ਲੈ ਲਿਆ ਤੇ ਇੰਗਲੈਂਡ ਭੇਜਣ ਦੇ ਨਾਂ 'ਤੇ 1 ਲੱਖ 12 ਹਜ਼ਾਰ 500 ਰੁਪਏ ਲੈ ਲਏ ਅਤੇ ਬਾਅਦ ਵਿਚ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਲਟਾ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8