ਖ਼ੁਦ ਨੂੰ ਮੰਤਰੀ ਦੱਸ ਕੇ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਚੜ੍ਹਿਆ ਪੁਲਸ ਅੜਿੱਕੇ
Monday, Feb 17, 2025 - 05:42 AM (IST)

ਲੁਧਿਆਣਾ (ਰਾਮ)- ਖ਼ੁਦ ਨੂੰ ਕੈਬਨਿਟ ਮੰਤਰੀ ਦਾ ਪੀ.ਏ. ਦੱਸ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਥਾਣਾ ਜਮਾਲਪੁਰ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੇ ਬਾਕੀ ਮੁਲਜ਼ਮਾਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕੰਮ ਕਰਵਾਉਣ ਬਦਲੇ ਲੋਕਾਂ ਤੋਂ ਪੈਸੇ ਲੈਂਦਾ ਸੀ। ਇਸ ਕਾਰਨ ਪੀੜਤ ਨੇ ਇਸ ਦੀ ਸ਼ਿਕਾਇਤ ਕੈਬਨਿਟ ਨੂੰ ਕੀਤੀ।
ਜਾਣਕਾਰੀ ਅਨੁਸਾਰ ਮੁਲਜ਼ਮ ਕੁਲਦੀਪ ਸਿੰਘ ਨੇ ਕੁਝ ਕੰਮ ਕਰਵਾਉਣ ਬਦਲੇ ਵਰਿੰਦਰ ਪ੍ਰਾਪਰਟੀ ਡੀਲਰ ਤੋਂ 3 ਲੱਖ ਰੁਪਏ ਲਏ ਸਨ। ਇਸ ਤੋਂ ਬਾਅਦ ਜਦੋਂ ਪੀੜਤ ਨੂੰ ਮੁਲਜ਼ਮ ਬਾਰੇ ਪਤਾ ਲੱਗਾ ਤਾਂ ਉਸ ਨੇ ਕੈਬਨਿਟ ਮੰਤਰੀ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ- '40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਪੀੜਤ ਵਰਿੰਦਰ ਨੇ ਦੋਸ਼ ਲਾਇਆ ਕਿ ਕਿਸੇ ਨੇ ਉਸ ਨਾਲ ਜਾਇਦਾਦ ਦੇ ਮਾਮਲੇ ’ਚ ਠੱਗੀ ਮਾਰੀ ਹੈ। ਉਹ ਆਪਣੇ ਦੋਸਤ ਬਿੱਟੂ ਭਾਟੀਆ ਰਾਹੀਂ ਮੁਲਜ਼ਮ ਕੁਲਦੀਪ ਦੇ ਸੰਪਰਕ ’ਚ ਆਇਆ। ਉਸ ਦਾ ਕੁਲਦੀਪ ਨਾਲ 5 ਲੱਖ ਰੁਪਏ ’ਚ ਸੌਦਾ ਹੋਇਆ ਸੀ। ਇਸ ਵਿਚ ਉਸ ਨੇ 3 ਲੱਖ ਰੁਪਏ ਦਿੱਤੇ ਸਨ ਪਰ ਬਾਅਦ ਵਿਚ ਪਤਾ ਲੱਗਾ ਕਿ ਕੁਲਦੀਪ ਕੈਬਨਿਟ ਮੰਤਰੀ ਦਾ ਪੀ.ਏ. ਨਹੀਂ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਹੁਣ ਤੱਕ ਕਿੰਨੇ ਲੋਕਾਂ ਨਾਲ ਠੱਗੀ ਮਾਰ ਚੁੱਕਾ ਹੈ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ ਕਰਾਉਣ ਗਿਆ ਸੀ ਮੁੰਡਾ, ਉੱਤੋਂ ਆ ਗਈ ਮਸ਼ੂਕ, ਸਹੇਲੀਆਂ ਨਾਲ ਮਿਲ ਰੱਜ ਕੇ ਕੱਢਿਆ ਜਲੂਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e