ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ 'ਤੇ ਠੱਗੀ ਦੀ ਕੋੋਸ਼ਿਸ਼, ਪੁਲਸ ਦੀ ਜਾਂਚ 'ਚ ਸਾਹਮਣੇ ਆਇਆ ਹੈਰਾਨੀਜਨਕ ਸੱਚ

Saturday, Aug 20, 2022 - 12:51 PM (IST)

ਜਲੰਧਰ/ਹੁਸ਼ਿਆਰਪੁਰ (ਧਵਨ, ਰਾਕੇਸ਼)– ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ 'ਤੇ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਉਨ੍ਹਾਂ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਮੁਲਜ਼ਮਾਂ ਦੀ ਸ਼ਿਕਾਇਤ ਐੱਸ. ਐੱਸ. ਪੀ. ਕੋਲ ਕੀਤੀ ਹੈ। ਪੰਜਾਬ ’ਚ ਸਾਈਬਰ ਅਪਰਾਧੀਆਂ ਨੇ ਕੈਬਨਿਟ ਮੰਤਰੀ ਦੇ ਨਾਂ ’ਤੇ ਠੱਗੀ ਮਾਰਨ ਦਾ ਨਵਾਂ ਤਰੀਕਾ ਲੱਭ ਲਿਆ ਹੈ। ਹੁਣ ਤਕ ਤਾਂ ਸਾਈਬਰ ਅਪਰਾਧੀ ਮਾਸੂਮ ਲੋਕਾਂ ਨੂੰ ਠੱਗਦੇ ਸਨ ਪਰ ਹੁਣ ਕੈਬਨਿਟ ਮੰਤਰੀ ਦੇ ਨਾਂ ’ਤੇ ਠੱਗੀ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ

ਜਦੋਂ ਕੈਬਨਿਟ ਮੰਤਰੀ ਜ਼ਿੰਪਾ ਨੂੰ ਸਾਈਬਰ ਅਪਰਾਧੀਆਂ ਦੇ ਨਾਪਾਕ ਇਰਾਦਿਆਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਇਸ ਦੀ ਸ਼ਿਕਾਇਤ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਕੀਤੀ। ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਝਾਰਖੰਡ ਅਤੇ ਪੱਛਮੀ ਬੰਗਾਲ ਦੇ ਫਰਜ਼ੀ ਨੰਬਰ ਸਾਹਮਣੇ ਆਏ। ਸ਼ਿਕਾਇਤ ਪੁਲਸ ਕੋਲ ਪਹੁੰਚਣ ਦੇ ਬਾਵਜੂਦ ਮੁਲਜ਼ਮ ਦੂਜੇ ਨੰਬਰਾਂ ’ਤੇ ਪੈਸਿਆਂ ਦੀ ਮੰਗ ਕਰ ਰਹੇ ਹਨ। ਜ਼ਿੰਪਾ ਨੇ ਦੱਸਿਆ ਕਿ ਦਸੂਹਾ ਦੇ ਕਿਸੇ ਪੈਟਰੋਲ ਪੰਪ ਦੀ ਔਰਤ ਕੋਲੋਂ ਪੈਸੇ ਮੰਗੇ ਗਏ ਸਨ। ਉਹ ਆਮ ਆਦਮੀ ਪਾਰਟੀ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਭਰਾ ਦੇ ਨਾਂ ਦੀ ਵੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News