ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਔਰਤ ਨਾਲ 12.92 ਲੱਖ ਦੀ ਠੱਗੀ

Wednesday, Aug 09, 2023 - 12:17 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਔਰਤ ਨਾਲ 12.92 ਲੱਖ ਦੀ ਠੱਗੀ

ਮੋਹਾਲੀ, (ਸੰਦੀਪ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਔਰਤ ਨਾਲ 12.92 ਲੱਖ ਰੁਪਏ ਦੀ ਧੋਖਾਦੇਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਸ਼ਿਕਾਇਤ ’ਤੇ ਸੋਹਾਣਾ ਪੁਲਸ ਨੇ ਸੈਕਟਰ-66ਏ ਸਥਿਤ ਕੰਪਨੀ ਦੇ ਮਾਲਕਾਂ ’ਤੇ ਕੇਸ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਰਵਿੰਦਰਪਾਲ ਸਿੰਘ ਅਤੇ ਰਵਨੀਤ ਕੌਰ ਵਜੋਂ ਹੋਈ ਹੈ।

ਪੁਲਸ ਨੂੰ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਮੁਲਜ਼ਮਾਂ ਨੂੰ ਕੁੱਲ 12.92 ਲੱਖ ਰੁਪਏ ਦਿੱਤੇ ਸਨ। ਇਸ ਤੋਂ ਬਾਅਦ ਉਕਤ ਮੁਲਜ਼ਮਾਂ ਨੇ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. (ਟ੍ਰੈਫਿਕ) ਨੇ ਕੀਤੀ ਅਤੇ ਬਾਅਦ ਵਿਚ ਐੱਸ. ਐੱਸ. ਪੀ. ਨੇ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ।
 


author

Babita

Content Editor

Related News