ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ, ਮਾਮਲਾ ਦਰਜ
Monday, Nov 02, 2020 - 04:19 PM (IST)
ਰਾਜਪੁਰਾ (ਮਸਤਾਨਾ, ਨਿਰਦੋਸ਼, ਚਾਵਲਾ) : ਕਿਸੇ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਨੇ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਖਰਾਜਪੁਰ ਵਾਸੀ ਬਲਕਾਰ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ਗੋਪਾਲਪੁਰ ਵਾਸੀ ਤਰਲੋਚਨ ਸਿੰਘ ਨੇ ਮੇਰੇ ਕੋਲੋਂ ਇਹ ਕਹਿ ਕੇ 2 ਲੱਖ ਰੁਪਏ ਲੈ ਲਏ ਕਿ ਉਹ ਮੇਰੇ ਬੇਟੇ ਨੂੰ ਵਿਦੇਸ਼ ਭੇਜ ਦਵੇਗਾ ਪਰ ਨਾ ਤਾਂ ਉਸ ਨੇ ਮੇਰੇ ਬੇਟੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਮੇਰੀ ਰਕਮ ਵਾਪਸ ਕੀਤੀ, ਜਿਸ ਕਾਰਨ ਪੁਲਸ ਨੇ ਬਲਕਾਰ ਸਿੰਘ ਦੀ ਸ਼ਿਕਾਇਤ ’ਤੇ ਤਰਲੋਚਨ ਸਿੰਘ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ।