ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ, ਜੋੜੇ ’ਤੇ ਕੇਸ
Friday, Mar 12, 2021 - 02:36 PM (IST)
ਜ਼ੀਰਕਪੁਰ (ਗੁਰਪ੍ਰੀਤ) : ਪੁਲਸ ਨੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਰੁਪਏ ਠੱਗਣ ਦੇ ਦੋਸ਼ ਵਿਚ ਟ੍ਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਿਤਾ ਮੋਤੀਆ ਹਾਈਟਸ ਵਾਸੀ ਰਮੇਸ਼ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਗਾਜੀਆਬਾਦ ਵਾਸੀ ਟ੍ਰੈਵਲ ਏਜੰਟ ਜੋੜੇ ਸੁਸ਼ੀਲ ਸਹਿਗਲ ਅਤੇ ਸਮ੍ਰਿਧੀ ਸਹਿਗਲ ਦੇ ਝਾਂਸੇ ਵਿਚ ਆ ਕੇ ਉਨ੍ਹਾਂ ਨੇ ਆਪਣੇ ਪੁੱਤ ਨੂੰ ਵਿਦੇਸ਼ ਭੇਜਣ ਲਈ ਮਈ, 2020 ਵਿਚ 10 ਲੱਖ ਰੁਪਏ ਦਿੱਤੇ ਸਨ। ਇਸ ਦੇ ਬਾਵਜੂਦ ਉਨ੍ਹਾਂ ਨੇ ਨਾ ਹੀ ਪੁੱਤ ਨੂੰ ਵਿਦੇਸ਼ ਭੇਜਿਆ, ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਐੱਸ. ਐੱਚ. ਓ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਟ੍ਰੈਵਲ ਏਜੰਟ ਜੋੜੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।