ਲੁਧਿਆਣਾ ਦੀਆਂ ਇਨ੍ਹਾਂ ''ਬੱਸਾਂ'' ''ਚ ਬੀਬੀਆਂ ਨੂੰ ਅਜੇ ਤੱਕ ਨਹੀਂ ਮਿਲੀ ''ਮੁਫ਼ਤ ਸਫ਼ਰ'' ਦੀ ਸਹੂਲਤ, ਜਾਣੋ ਕਾਰਨ

04/05/2021 9:57:10 AM

ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਦੀ ਸੁਵਿਧਾ ਦੇਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ, ਉਹ ਹੁਣ ਤੱਕ 'ਸਿੱਟੀ ਬੱਸ ਸਰਵਿਸ' ’ਚ ਲਾਗੂ ਨਹੀਂ ਹੋ ਸਕਿਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਵੀਂ ਵਾਅਦੇ ਪੂਰੇ ਕਰਨ ਦੇ ਨਾਂ ’ਤੇ ਬੀਬੀਆਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਦੀ ਸੁਵਿਧਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ 'ਨਸ਼ਾ ਤਸਕਰਾਂ' ਦੀ ਨਾ ਕੋਈ ਦੇਵੇਗਾ ਜ਼ਮਾਨਤ ਤੇ ਨਾ ਹੀ ਗਵਾਹੀ

ਇਸ ਸਕੀਮ ਦੀ ਸੂਬੇ ਭਰ ਵਿਚ ਰਸਮੀ ਸ਼ੁਰੂਆਤ 1 ਅਪ੍ਰੈਲ ਤੋਂ ਹੋ ਚੁੱਕੀ ਹੈ ਪਰ ਜੇਕਰ ਲੁਧਿਆਣਾ ਦੀ ਗੱਲ ਕਰੀਏ ਤਾਂ ਇੱਥੇ ਪੰਜਾਬ ਰੋਡਵੇਜ਼ ਜਾਂ ਪਨਬਸ ਦੀ ਤਰ੍ਹਾਂ ਸਿਟੀ ਬੱਸ ਸਰਵਿਸ ਵਿਚ ਬੀਬੀਆਂ ਨੂੰ ਮੁਫ਼ਤ ਸਫ਼ਰ ਦੀ ਸੁਵਿਧਾ ਨਹੀਂ ਮਿਲ ਰਹੀ ਹੈ, ਜਦੋਂ ਕਿ ਟਰਾਂਸਪੋਰਟ ਮਹਿਕਮੇ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਾਰੀਆਂ ਸਰਕਾਰੀ ਬੱਸਾਂ ’ਚ ਬੀਬੀਆਂ ਨੂੰ ਮੁਫ਼ਤ ਸਫ਼ਰ ਦੀ ਸੁਵਿਧਾ ਦੇਣ ਦਾ ਦਾਅਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੂਫੀ ਗਾਇਕ 'ਦਿਲਜਾਨ' ਦਾ ਅੰਤਿਮ ਸੰਸਕਾਰ ਅੱਜ, ਭਿਆਨਕ ਸੜਕ ਹਾਦਸੇ ਦੌਰਾਨ ਹੋਈ ਸੀ ਮੌਤ

ਇਸ ਫ਼ੈਸਲੇ ਨੂੰ ਲਾਗੂ ਕਰਨ ਲਈ ਨਗਰ ਨਿਗਮ ਨੂੰ ਸਰਕਾਰ ਤੋਂ ਸਪੱਸ਼ਟੀਕਰਨ ਮਿਲਣ ਦੀ ਉਡੀਕ ਹੈ। ਇਸ ਦੇ ਤਹਿਤ ਕਮਿਸ਼ਨਰ ਪ੍ਰਦੀਪ ਸੱਭਰਵਾਲ ਵੱਲੋਂ ਪ੍ਰਿੰਸੀਪਲ ਸੈਕਟਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਵਿਚ ਮੁੱਦਾ ਚੁੱਕਿਆ ਗਿਆ ਹੈ ਕਿ ਸਿਟੀ ਬੱਸ ਸਰਵਿਸ ਨੂੰ ਚਲਾਉਣ ਦੀ ਜ਼ਿੰਮੇਵਾਰੀ ਨੈੱਟ ਕਾਸਟ ਬੇਸਿਜ਼ ’ਤੇ ਨਿੱਜੀ ਆਪ੍ਰੇਟਰਾਂ ਨੂੰ ਦਿੱਤੀ ਗਈ ਹੈ, ਜਿਸ ’ਤੇ ਸਰਕਾਰ ਦਾ ਫ਼ੈਸਲਾ ਲਾਗੂ ਕਰਨ ਦੀਆਂ ਤਸਵੀਰਾਂ ਸਾਫ਼ ਨਹੀਂ ਹੋ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
 


Babita

Content Editor

Related News