ਪੰਜਾਬ 'ਚ ਮਿਲੇਗੀ ਮੁਫ਼ਤ ਡਾਇਲਸਿਸ ਦੀ ਸਹੂਲਤ, ਸਰਕਾਰ ਤੇ ਹੰਸ ਫਾਊਂਡੇਸ਼ਨ ਵਿਚਾਲੇ ਹੋਇਆ ਸਮਝੌਤਾ

02/28/2024 2:22:01 AM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ. ਐੱਚ. ਐੱਸ. ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ। ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐੱਚ.ਐੱਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐੱਚ.ਐੱਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ - ਹਿਮਾਚਲ: ਰਾਜ ਸਭਾ ਚੋਣ 'ਚ ਕਾਂਗਰਸ ਨੂੰ ਵੱਡਾ ਝਟਕਾ, BJP ਦੇ ਹਰਸ਼ ਮਹਾਜਨ ਜਿੱਤੇ, ਪਰਚੀ ਨਾਲ ਹੋਇਆ ਫ਼ੈਸਲਾ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਸਰਕਾਰੀ ਸਹੂਲਤਾਂ ਵਿਖੇ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿੱਥੇ ਲੋੜਵੰਦ ਮਰੀਜ਼ ਮੁਫ਼ਤ ਡਾਇਲਸਿਸ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਡਾਇਲਸਿਸ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News