ਫਰੀ ਬਿਜਲੀ ਦੇਣ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਵੱਡੇ ਮੁਨਾਫੇ 'ਚ, ਕੇਜਰੀਵਾਲ ਨੇ ਸਾਂਝੀ ਕੀਤੀ ਪੋਸਟ

Wednesday, May 29, 2024 - 06:18 PM (IST)

ਨਵੀਂ ਦਿੱਲੀ/ਪਟਿਆਲਾ : ਪੰਜਾਬ ਵਿਚ ਬਿਜਲੀ ਫਰੀ ਕਰਨ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਮੁਨਾਫੇ ਵਿਚ ਆ ਗਿਆ ਹੈ। ਇਹ ਦਾਅਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ 900 ਕਰੋੜ ਰੁਪਏ ਦੇ ਮੁਨਾਫੇ ਵਿਚ ਆ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਜਿਹੜਾ ਪੀ. ਐੱਸ. ਪੀ. ਸੀ. ਐੱਲ. ਘਾਟੇ ਵਿਚ ਚੱਲ ਰਿਹਾ ਸੀ, ਅੱਜ ਉਹ ਫਰੀ ਬਿਜਲੀ ਦੇਣ ਦੇ ਬਾਵਜੂਦ ਵੀ ਫਾਇਦੇ ਵਿਚ ਹੈ। ਇਹ ਨਤੀਜੇ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਮਾਨਦਾਰ ਮਿਹਨਤ ਦੇ। ਇਸ ਸ਼ਾਨਦਾਰ ਉਪਲਬਧੀ ਲਈ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਹੁਤ ਬਹੁਤ ਸ਼ੁੱਭਕਾਮਨਾਵਾਂ ਦਿੰਦੇ ਹਨ। 

ਇਹ ਵੀ ਪੜ੍ਹੋ : ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼

ਕੇਜਰੀਵਾਲ ਨੇ ਟਵੀਟ ਨੇ ਇਕ ਅਖਬਾਰ ਵਿਚ ਛਪੀ ਖ਼ਬਰ ਵੀ ਸਾਂਝੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ ਥਰਮਲ ਪਾਵਰ ਉਤਪਾਦਨ ਅਤੇ ਬਿਜਲੀ ਦੀ ਵਿਕਰੀ ਵਿਚ ਸੁਧਾਰ ਤੋਂ ਬਾਅਦ ਲਗਭਗ 900 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ। ਬਿਜਲੀ ਖਪਤਕਾਰ ਰਾਹਤ ਦਾ ਸਾਹ ਲੈ ਸਕਦੇ ਹਨ ਕਿਉਂਕਿ ਬਿਜਲੀ ਰੈਗੂਲੇਟਰ ਵਲੋਂ ਬਿਜਲੀ ਦਰਾਂ ਵਿਚ ਕੋਈ ਵਾਧਾ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ। ਪੀ. ਐੱਸ. ਪੀ. ਸੀ. ਐੱਲ. ਨੇ ਛਿਮਾਹੀ ਆਡਿਟ ਰਿਪੋਰਟ ਅਨੁਸਾਰ ਸਤੰਬਰ 2023 ਤਕ 564.76 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਸੀ ਅਤੇ ਮਾਰਚ 2024 ਤਕ 336 ਕਰੋੜ ਰੁਪਏ ਦੀ ਹੋਰ ਕਮਾਈ ਕੀਤੀ ਸੀ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

ਇਸ ਤੋਂ ਇਲਾਵਾ, ਅਣ-ਆਡਿਟ ਕੀਤੇ ਅੰਕੜੇ ਪੁਸ਼ਟੀ ਕਰਦੇ ਹਨ ਕਿ ਪੀ.ਐੱਸ.ਪੀ.ਸੀ.ਐੱਲ. ਨੇ ਇੰਡੀਅਨ ਐਨਰਜੀ ਐਕਸਚੇਂਜ ਵਿਚ ਵਾਧੂ ਬਿਜਲੀ ਵੇਚ ਕੇ ਅਪ੍ਰੈਲ ਅਤੇ ਮਈ 2024 ਲਈ 286 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਜਾਣਕਾਰੀ ਅਨੁਸਾਰ ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਨੇ ਨਾ ਸਿਰਫ ਰੋਪੜ ਅਤੇ ਲਹਿਰਾ ਮੁਹੱਬਤ ਵਿਖੇ ਥਰਮਲ ਉਤਪਾਦਨ ਵਿਚ ਸੁਧਾਰ ਕੀਤਾ ਹੈ, ਬਲਕਿ ਘਾਟੇ ਵਿਚ ਚੱਲ ਰਹੀ ਪੀ.ਐੱਸ.ਪੀ.ਸੀ.ਐੱਲ. ਨੂੰ ਮੁਨਾਫਾ ਕਮਾਉਣ ਵਾਲੀ ਕੰਪਨੀ ਵਿਚ ਬਦਲ ਦਿਤਾ ਹੈ। ਪਿਛਲੇ ਵਿੱਤੀ ਸਾਲ ਦੌਰਾਨ ਪੀ.ਐੱਸ.ਪੀ.ਸੀ.ਐੱਲ. ਨੇ ਗੋਇੰਦਵਾਲ ਸਾਹਿਬ ਥਰਮਲ ਪ੍ਰਾਜੈਕਟ ਨੂੰ ਖਰੀਦਿਆ ਸੀ ਅਤੇ ਰਾਜ ਦੇ ਸੈਕਟਰ ਵਿਚ ਤੀਜਾ ਥਰਮਲ ਪਲਾਂਟ ਸ਼ਾਮਲ ਹੋਣ ਨਾਲ ਬਿਜਲੀ ਸਪਲਾਈ ਵਿਚ ਵੀ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਚਿਤਾਵਨੀ ਦੌਰਾਨ ਸਿੱਖਿਆ ਵਿਭਾਗ ਦਾ ਫ਼ੈਸਲਾ, ਸਕੂਲਾਂ 'ਚ ਸਮਰਕੈਂਪ ਲਗਾਉਣ 'ਤੇ ਲਗਾਈ ਪਾਬੰਦੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News