ਪੰਜਾਬ 'ਚ ਮੁਫ਼ਤ ਬਿਜਲੀ ਨੇ ਦਿੱਤੀ ਵੱਡੀ ਰਾਹਤ, ਆਮ ਲੋਕਾਂ 'ਤੇ ਕਿਸਾਨ ਬਾਗੋ-ਬਾਗ

Tuesday, Sep 10, 2024 - 01:40 PM (IST)

ਪੰਜਾਬ 'ਚ ਮੁਫ਼ਤ ਬਿਜਲੀ ਨੇ ਦਿੱਤੀ ਵੱਡੀ ਰਾਹਤ, ਆਮ ਲੋਕਾਂ 'ਤੇ ਕਿਸਾਨ ਬਾਗੋ-ਬਾਗ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਜਨਤਾ ਦੇ ਨਾਲ-ਨਾਲ ਸੂਬੇ ਦੇ ਕਿਸਾਨਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਜਿੱਥੇ ਆਮ ਜਨਤਾ ਨੂੰ ਹਰ ਮਹੀਨੇ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਵੀ ਫ਼ਸਲਾਂ ਲਾਉਣ ਤੋਂ ਲੈ ਕੇ ਵਾਢੀ ਤੱਕ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਪਹਿਲਾਂ ਜਿੱਥੇ ਸੂਬੇ ਭਰ 'ਚ ਬਿਜਲੀ ਦੇ ਲੰਬੇ ਕੱਟ ਲੱਗਦੇ ਸਨ ਅਤੇ ਬਿਜਲੀ ਪੂਰੀ ਨਹੀਂ ਹੁੰਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਬਹੁਤ ਪੇਰਸ਼ਾਨੀ ਹੁੰਦੀ ਸੀ ਅਤੇ ਫ਼ਸਲਾਂ ਖ਼ਰਾਬ ਹੋ ਜਾਂਦੀਆਂ ਸਨ ਪਰ ਹੁਣ ਹਾਲਾਤ ਬਿਲਕੁਲ ਬਦਲ ਚੁੱਕੇ ਹਨ।

ਇਹ ਵੀ ਪੜ੍ਹੋ : ਚਾਲਾਨ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਪਹਿਲੀ ਵਾਰ ਵੱਡੀ ਰਾਹਤ, ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ

ਹੁਣ ਮਾਨ ਸਰਕਾਰ ਦੇ ਯਤਨਾਂ ਸਦਕਾਂ ਕਿਸਾਨਾਂ ਨੂੰ ਪੂਰੀ ਬਿਜਲੀ ਮਿਲਦੀ ਹੈ। ਹੁਣ ਕਿਸਾਨ ਦਿਨ ਅਤੇ ਰਾਤ ਕਿਸੇ ਵੇਲੇ ਵੀ ਖੇਤਾਂ ਨੂੰ ਪਾਣੀ ਲਾ ਸਕਦੇ ਹਨ। ਇਸ ਦੇ ਲਈ ਪੰਜਾਬ ਦੇ ਕਿਸਾਨਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਹਰ ਘਰ ਨੂੰ ਬਿਜਲੀ ਦੀ 600 ਯੂਨਿਟ ਮੁਆਫ਼ ਕੀਤੀ ਗਈ ਹੈ, ਜਿਸ ਕਾਰਨ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ 4-5 ਹਜ਼ਾਰ ਰੁਪਿਆ ਬਿਜਲੀ ਦਾ ਬਿੱਲ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਬਿਜਲੀ ਦਾ ਬਿੱਲ ਬਿਲਕੁਲ ਨਹੀਂ ਆਉਂਦਾ ਅਤੇ ਉਨ੍ਹਾਂ ਦੇ ਪੈਸਿਆਂ ਦੀ ਵੀ ਬੱਚਤ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਵਧੀਆ ਚੱਲ ਰਹੀ ਹੈ।

ਇਹ ਵੀ ਪੜ੍ਹੋ : ਅੱਜ ਤੋਂ 3 ਦਿਨਾਂ ਦੀ ਛੁੱਟੀ 'ਤੇ ਮੁਲਾਜ਼ਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਲੋਕਾਂ ਦਾ ਕਹਿਣਾ ਹੈ ਕਿ ਕਿਸੇ ਸਮੇਂ ਤਾਂ 20-20 ਹਜ਼ਾਰ ਰੁਪਿਆ ਬਿੱਲ ਵੀ ਆ ਜਾਂਦਾ ਸੀ ਅਤੇ ਉਹ ਬਿੱਲ ਭਰ-ਭਰ ਕੇ ਹੀ ਪਰੇਸ਼ਾਨ ਹੋ ਚੁੱਕੇ ਸਨ ਪਰ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਨ੍ਹਾਂ ਨੂੰ ਵੱਡੀ ਰਾਹਤ ਸਰਕਾਰ ਵੱਲੋਂ ਦਿੱਤੀ ਗਈ ਹੈ। ਪੰਜਾਬ ਦੀਆਂ ਬੀਬੀਆਂ ਦਾ ਕਹਿਣਾ ਹੈ ਕਿ ਪਹਿਲਾਂ ਸਾਰਾ-ਸਾਰ ਦਿਨ ਬਿਜਲੀ ਦੇ ਲੰਬੇ ਕੱਟ ਲੱਗਦੇ ਸਨ ਅਤੇ ਛੋਟੇ-ਛੋਟੇ ਬੱਚਿਆਂ ਨਾਲ ਉਨ੍ਹਾਂ ਨੂੰ ਸਾਰਾ ਦਿਨ ਗਲੀਆਂ 'ਚ ਮੰਜੀਆਂ ਵਿਛਾ ਕੇ ਗੁਜ਼ਾਰਨਾ ਪੈਂਦਾ ਸੀ ਪਰ ਹੁਣ ਲੰਬੇ ਕੱਟਾਂ ਦੀ ਸਮੱਸਿਆ ਵੀ ਖ਼ਤਮ ਹੋ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News