ਮੁਫ਼ਤ ਬਿਜਲੀ ਸਕੀਮ : ਕਿਰਾਏਦਾਰਾਂ ਤੋਂ ਬਿਜਲੀ ਦੇ ਪੈਸੇ ਵਸੂਲਣ ਵਾਲੇ ਮਕਾਨ ਮਾਲਕਾਂ ਨੂੰ ਦੇਣਾ ਪਵੇਗਾ ‘ਪੂਰਾ ਬਿੱਲ’

Monday, Dec 26, 2022 - 04:18 AM (IST)

ਜਲੰਧਰ (ਪੁਨੀਤ)-ਆਮ ਆਦਮੀ ਪਾਰਟੀ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ ਪਰ ਕਈ ਮਕਾਨ ਮਾਲਕ ਸਰਕਾਰ ਦੀ ਇਸ ਸਕੀਮ ਤੋਂ ਕਿਰਾਏਦਾਰਾਂ ਨੂੰ ਵਾਂਝਾ ਕਰ ਰਹੇ ਹਨ। ਅਜਿਹਾ ਕਰਨ ਵਾਲੇ ਮਕਾਨ ਮਾਲਕਾਂ ਦੀਆਂ ਮੁਸ਼ਕਿਲਾਂ ਆਉਣ ਵਾਲੇ ਸਮੇਂ ’ਚ ਵਧਦੀਆਂ ਹੋਈਆਂ ਨਜ਼ਰ ਆਉਣਗੀਆਂ ਅਤੇ ਉਹ ਮੁਫ਼ਤ ਬਿਜਲੀ ਦੀ ਸਕੀਮ ਤੋਂ ਖੁਦ ਹੀ ਵਾਂਝੇ ਹੋ ਜਾਣਗੇ ਅਤੇ ਉਨ੍ਹਾਂ ਨੂੰ ਪੂਰਾ ਬਿਜਲੀ ਬਿੱਲ ਅਦਾ ਕਰਨਾ ਪਵੇਗਾ। ਸਰਕਾਰ ਵੱਲੋਂ ਮੁਫ਼ਤ ਬਿਜਲੀ ਦੀ ਜੋ ਸਕੀਮ ਚਲਾਈ ਜਾ ਰਹੀ ਹੈ, ਉਸ ਵਿਚ ਹਰੇਕ ਵਿਅਕਤੀ ਲਈ ਨਿਯਮ ਅਤੇ ਸ਼ਰਤਾਂ ਬਰਾਬਰ ਹਨ।

ਇਹ ਖ਼ਬਰ ਵੀ ਪੜ੍ਹੋ : CM ਭਗਵੰਤ ਮਾਨ ਪਹੁੰਚੇ ਦਿੱਲੀ, ‘ਵੀਰ ਬਾਲ ਦਿਵਸ’ ਮੌਕੇ ਇਤਿਹਾਸਕ ਪ੍ਰੋਗਰਾਮ ’ਚ ਕਰਨਗੇ ਸ਼ਿਰਕਤ

ਕਿਰਾਏਦਾਰ ਇਸ ਸਹੂਲਤ ਦਾ ਓਨਾ ਹੀ ਲਾਭ ਲੈਣ ਦਾ ਹੱਕਦਾਰ ਹੈ, ਜਿੰਨੀ ਸਹੂਲਤ ਮਕਾਨ ਮਾਲਕ ਨੂੰ ਮਿਲ ਸਕਦੀ ਹੈ। ਜੋ ਜਾਣਕਾਰੀ ਇਕੱਠੀ ਹੋਈ ਹੈ, ਉਸ ਮੁਤਾਬਕ ਕਈ ਮਕਾਨ ਮਾਲਕ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲਾਂ ਦੀ ਰਕਮ ਵਸੂਲ ਰਹੇ ਹਨ, ਜੋ ਨਿਯਮਾਂ ਦੇ ਉਲਟ ਹਨ। ਅਜਿਹਾ ਕਰ ਰਹੇ ਮਕਾਨ ਮਾਲਕ ਸਰਕਾਰ ਦੀ ਸਹੂਲਤ ਨੂੰ ਆਮ ਜਨਤਾ ਤੱਕ ਪਹੁੰਚਾਉਣ ਦੇ ਰਸਤੇ ਵਿਚ ਅੜਿੱਕਾ ਪੈਦਾ ਕਰਦੇ ਹੋਏ ਨਜ਼ਰ ਆ ਰਹੇ ਹਨ, ਜੋ ਸਾਫ਼ ਤੌਰ ’ਤੇ ਧੋਖਾਦੇਹੀ ਕਹੀ ਜਾਵੇ ਤਾਂ ਗ਼ਲਤ ਨਹੀਂ ਹੋਵੇਗਾ।

ਕਈ ਮਕਾਨ ਮਾਲਕ ਆਪਣੇ ਕਿਰਾਏਦਾਰਾਂ ਤੋਂ ਮੁਫ਼ਤ ਬਿਜਲੀ ਸਕੀਮ ਸ਼ੁਰੂ ਹੋਣ ਦੇ ਬਾਵਜੂਦ ਪ੍ਰਤੀ ਮਹੀਨਾ ਬਿਜਲੀ ਦੇ ਬਿੱਲ ਦੀ ਰਕਮ ਵਸੂਲ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਉਕਤ ਲੋਕਾਂ ਨੇ ਆਪਣੇ ਕਿਰਾਏਦਾਰਾਂ ਲਈ ਵੱਖਰੇ ਤੌਰ ’ਤੇ ਸਬ-ਮੀਟਰ ਲਾਇਆ ਹੋਇਆ ਹੈ ਅਤੇ ਉਸ ਦੀ ਖਪਤ ਦੇ ਹਿਸਾਬ ਨਾਲ ਬਣਦੀ ਰਕਮ ਵਸੂਲ ਕਰ ਰਹੇ ਹਨ, ਜਦਕਿ ਸੱਚਾਈ ਇਹ ਹੈ ਕਿ ਉਸ ਘਰ ਦਾ ਬਿੱਲ ਜ਼ੀਰੋ ਆ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਖ ਜਗਤ ‘ਵੀਰ ਬਾਲ ਦਿਵਸ’ ਨਹੀਂ, ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਵੇ : ਐਡਵੋਕੇਟ ਧਾਮੀ

ਬਹੁਤ ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਇਸ ਸਬੰਧ ਵਿਚ ਜਾਣਕਾਰੀ ਮਿਲ ਰਹੀ ਹੈ। ਸਰਕਾਰ ਤੱਕ ਵੀ ਇਹ ਗੱਲ ਪਹੁੰਚ ਰਹੀ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਵਿਚ ਇਸ ਬਾਰੇ ਸਖਤ ਨਿਯਮ ਬਣਾਇਆ ਜਾ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਨਾ ਬਿਲਕੁਲ ਗ਼ਲਤ ਹੈ। ਜਿਹੜੇ ਲੋਕ ਜ਼ੀਰੋ ਬਿੱਲ ਆਉਣ ਦੇ ਬਾਵਜੂਦ ਕਿਰਾਏਦਾਰਾਂ ਤੋਂ ਬਿੱਲ ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਕਿਰਾਏਦਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਦੀ ਸ਼ਿਕਾਇਤ ਆਪਣੇ ਨੇੜਲੇ ਬਿਜਲੀ ਘਰ ਵਿਚ ਕਰਨ ਤਾਂ ਜੋ ਵਿਭਾਗ ਕੋਲ ਇਸ ਤਰ੍ਹਾਂ ਦੀਆਂ ਲਿਖਤੀ ਸ਼ਿਕਾਇਤਾਂ ਪਹੁੰਚ ਜਾਣ ਅਤੇ ਉਨ੍ਹਾਂ ’ਤੇ ਬਣਦੀ ਕਾਰਵਾਈ ਸ਼ੁਰੂ ਹੋ ਸਕੇ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਅਗਲੇ ਸਾਲ ਆਈ. ਟੀ. ਆਰ. ਫਾਰਮ ’ਚ ਬਦਲਾਅ ਕਰ ਸਕਦੀ ਹੈ ਸਰਕਾਰ

PunjabKesari

ਮੁਫ਼ਤ ਦੀ ਬਿਜਲੀ ਵੇਚਣਾ ਸਰਾਸਰ ਗ਼ਲਤ : ਇੰਜ. ਇੰਦਰਪਾਲ

ਡਿਪਟੀ ਚੀਫ ਇੰਜ. ਅਤੇ ਸਰਕਲ ਹੈੱਡ ਇੰਦਰਪਾਲ ਸਿੰਘ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਦੀ ਬਿਜਲੀ ਮਿਲ ਰਹੀ ਹੈ ਅਤੇ ਜੇਕਰ ਉਹ ਉਸ ਨੂੰ ਵੇਚ ਰਹੇ ਹਨ ਤਾਂ ਇਹ ਸਰਾਸਰ ਗ਼ਲਤ ਹੈ। ਸਰਕਾਰ ਵੱਲੋਂ ਘਰੇਲੂ ਬਿਜਲੀ ਦੀ ਵਰਤੋਂ ਕਰਨ ਵਾਲੇ ਹਰੇਕ ਖਪਤਕਾਰ ਲਈ ਇਹ ਸਕੀਮ ਲਿਆਂਦੀ ਗਈ ਹੈ, ਜਿਸ ਨੂੰ ਇਹ ਸਕੀਮ ਨਹੀਂ ਮਿਲ ਰਹੀ, ਉਹ ਵਿਭਾਗ ਨਾਲ ਸੰਪਰਕ ਕਰੇ।

 


Manoj

Content Editor

Related News