ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ

Thursday, Apr 12, 2018 - 08:10 AM (IST)

ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ

ਹੁਸ਼ਿਆਰਪੁਰ  (ਘੁੰਮਣ) - ਸੁਰਿੰਦਰ ਸਿੰਘ ਯੂ.ਕੇ. ਵਾਲਿਆਂ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਨਾਮ ਲੇਵਾ ਚੈਰੀਟੇਬਲ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਸ਼ਿੰਗਾਰਾ ਸਿੰਘ ਮਠਾਰੂ, ਬੀਬੀ ਰਜਿੰਦਰ ਕੌਰ, ਪ੍ਰਭਜੋਤ ਸਿੰਘ, ਅੰਮ੍ਰਿਤਜੋਤ ਸਿੰਘ, ਹਰਵਿੰਦਰ ਸਿੰਘ ਰੋਮੀ ਨੇ ਹੁਸ਼ਿਆਰਪੁਰ ਦੇ ਮੁਹੱਲਾ ਭਵਾਨੀ ਨਗਰ ਦੇ ਵਾਰਡ ਨ.1 'ਚ ਰਜਨੀ ਡਡਵਾਲ, ਰਮੇਸ਼ ਡਡਵਾਲ, ਉਨ੍ਹਾਂ ਦੇ ਸਹਿਯੋਗੀ ਮੈਂਬਰ ਮੋਹਨ ਸਿੰਘ ਤੇ ਰਮੇਸ਼ ਚੰਦਰ ਜਰਿਆਲ ਤੇ ਮੁਹੱਲੇ ਦੇ ਸਾਰੇ ਸਹਿਯੋਗੀ ਮੈਂਬਰਾਂ ਨਾਲ ਮਿਲ ਕੇ ਹੋਮਿਓਪੈਥਿਕ ਕੈਂਪ ਲਾਇਆ ਗਿਆ।
ਜਿਸ 'ਚ ਸਮਾਜ ਸੇਵਕ ਡਾ. ਹਰਜਿੰਦਰ ਸਿੰਘ ਓਬਰਾਏ ਤੇ ਉਨ੍ਹਾਂ ਦੀ ਟੀਮ 'ਚ ਡਾ. ਜੇ. ਐੱਸ. ਸੋਹਲ ਵੱਲੋਂ ਮਰੀਜ਼ਾਂ ਦਾ ਨਿਰੀਖਣ ਕੀਤਾ ਤੇ ਮੁਫ਼ਤ ਦਵਾਈਆਂ ਵੀ ਮਰੀਜ਼ਾਂ ਨੂੰ ਦਿੱਤੀਆਂ। ਮਰੀਜ਼ਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਤੇ ਸਮੁੱਚੀ ਪ੍ਰਬੰਧਕ ਟੀਮ ਵੱਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹਰਬੰਸ ਸਿੰਘ ਕਮਲ ਨੇ ਆਪਣਾ ਸਹਿਯੋਗ ਦੇ ਕੇ ਇਸ ਕੈਂਪ ਨੂੰ ਕਾਮਯਾਬ ਬਣਾਇਆ।


Related News