ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
Saturday, Nov 30, 2024 - 06:55 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)-ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ, ਸਪੋਰਟਸ, ਕਲਚਰਲ ਅਤੇ ਵੈੱਲਫ਼ੇਅਰ ਸੋਸਾਇਟੀ ਨੂਰਪੁਰਬੇਦੀ ਵੱਲੋਂ ਮਰੀਜ਼ਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲਿਜਾਉਣ ਅਤੇ ਵਾਪਸ ਲਿਆਉਣ ਲਈ ਨਿਸ਼ਕਾਮ ਕਾਰਜ ਤਹਿਤ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਸੋਮਵਾਰ ਅਤੇ ਮੰਗਲਵਾਰ ਨੂੰ 2 ਦਿਨ ਬੰਦ ਰੱਖਣ ਦਾ ਸੋਸਾਇਟੀ ਵੱਲੋਂ ਫ਼ੈਸਲਾ ਲਿਆ ਗਿਆ ਹੈ। ਉਕਤ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਲਿਆ ਗਿਆ ਹੈ।
ਇਹ ਵੀ ਪੜ੍ਹੋ- ਚਾਵਾਂ ਨਾਲ ਗੁੜ ਖਾਣ ਵਾਲੇ ਸਾਵਧਾਨ! ਇੰਝ ਹੋ ਰਿਹੈ ਤਿਆਰ, ਵਿਭਾਗ ਵੱਲੋਂ ਹਦਾਇਤਾਂ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਸੋਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਅਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 3 ਦਸੰਬਰ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ, ਜਿਸ ਕਰਕੇ ਟ੍ਰੈਫਿਕ ਜਾਮ ਦੀ ਸੰਭਾਵਨਾ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮਰੀਜ਼ਾਂ ਨੂੰ ਸਫ਼ਰ ਦੌਰਾਨ ਪੇਸ਼ ਆਉਣ ਵਾਲੀ ਸਮੱਸਿਆ ਨੂੰ ਵੇਖਦੇ ਹੋਏ ਉਕਤ ਫ਼ੈਸਲਾ ਲਿਆ ਗਿਆ ਹੈ। ਇਸ ਲਈ ਦੇਹਲਾਂ (ਨੰਗਲ) ਅਤੇ ਹੈਬੋਵਾਲ (ਬੀਤ) ਖੇਤਰ ਤੋਂ ਪੀ. ਜੀ. ਆਈ. ਚੰਡੀਗੜ੍ਹ ਨੂੰ ਜਾਣ ਵਾਲੀ ਉਕਤ ਮੁਫ਼ਤ ਪੀ. ਜੀ. ਆਈ. ਬੱਸ ਸੇਵਾ ਨੂੰ 2 ਅਤੇ 3 ਦਸੰਬਰ ਨੂੰ 2 ਦਿਨਾਂ ਲਈ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਜਦਕਿ ਉਸ ਤੋਂ ਬਾਅਦ ਉਕਤ ਮੁਫ਼ਤ ਬੱਸ ਸੇਵਾ ਆਮ ਵਾਂਗ ਜਾਰੀ ਰੱਖੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8