ਪੰਜਾਬ 'ਚ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ, ਲੱਖਾਂ ਲੋਕਾਂ ਨੂੰ ਮਿਲੇਗਾ ਲਾਭ
Thursday, Nov 13, 2025 - 05:07 PM (IST)
ਜਲੰਧਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦੇ ਇਲਾਜ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ। ਮਾਨ ਸਰਕਾਰ ਦਾ ਮਕਸਦ ਹੈ ਕਿ ਸੂਬਾ ਵਾਸੀਆਂ ਨੂੰ ਵੱਧ ਤੋਂ ਵੱਧ ਸਿਹਤ ਸਬੰਧੀ ਸਹੂਲਤਾਂ ਦਿੱਤੀਆਂ ਜਾਣ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਸਕੀਮ
ਸੂਬਾ ਵਾਸੀਆਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਵਲੋਂ ਚਲਾਈ ਇਹ ਸਕੀਮ ਲੋਕਾਂ ਲਈ ਬਹੁਤ ਵਧੀਆ ਉਪਰਾਲਾ ਹੈ ਅਤੇ ਇਸ ਸਕੀਮ ਤਹਿਤ ਹਰ ਬੰਦਾ ਭਾਵੇਂ ਉਹ ਗਰੀਬ ਹੋਵੇ ਜਾਂ ਅਮੀਰ, ਆਪਣਾ ਇਲਾਜ ਕਰਵਾ ਸਕਦਾ ਹੈ।
ਇਸ ਯੋਜਨਾ ਨਾਲ ਗਰੀਬ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਹੁਣ ਗਰੀਬ ਪਰਿਵਾਰ ਵੀ ਵੱਡੇ-ਵੱਡੇ ਹਸਪਤਾਲਾਂ 'ਚ ਆਪਣਾ ਇਲਾਜ ਕਰਵਾ ਸਕਦੇ ਹਨ, ਜਦੋਂ ਕਿ ਪਹਿਲਾਂ ਵੱਡੇ ਹਸਪਤਾਲਾਂ 'ਚ ਪੈਸੇ ਦੇਖੇ ਜਾਂਦੇ ਸਨ ਅਤੇ ਫਿਰ ਇਲਾਜ ਹੁੰਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
