ਵੱਡੀ ਖ਼ਬਰ : PGI 'ਚ ਮੁੜ ਸ਼ੁਰੂ ਹੋਵੇਗਾ 'ਆਯੂਸ਼ਮਾਨ' ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ

Thursday, Aug 04, 2022 - 09:34 AM (IST)

ਵੱਡੀ ਖ਼ਬਰ : PGI 'ਚ ਮੁੜ ਸ਼ੁਰੂ ਹੋਵੇਗਾ 'ਆਯੂਸ਼ਮਾਨ' ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ

ਚੰਡੀਗੜ੍ਹ (ਰਮਨਜੀਤ) : ਪੀ. ਜੀ. ਆਈ. ਚੰਡੀਗੜ੍ਹ ਵੱਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਇਲਾਜ ਬੰਦ ਕਰਨ ਦੀਆਂ ਖ਼ਬਰਾਂ ਵਿਚਾਲੇ ਪੰਜਾਬ ਦੇ ਖਜ਼ਾਨਾ ਮੰਤਰੀ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਪੀ. ਜੀ. ਆਈ. ’ਚ ਫਿਰ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਇਲਾਜ ਸ਼ੁਰੂ ਹੋਵੇਗਾ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਤਹਿਤ ਜਿਸ ਬੀਮਾ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਸੀ, ਉਸ ਨੂੰ ਪਿਛਲੀ ਸਰਕਾਰ ਨੇ ਦਸੰਬਰ-2021 'ਚ ਖ਼ਤਮ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਹੁਣ PGI 'ਚ ਪੰਜਾਬ ਦੇ ਇਨ੍ਹਾਂ ਮਰੀਜ਼ਾਂ ਦਾ ਨਹੀਂ ਹੋਵੇਗਾ ਇਲਾਜ, ਜਾਣੋ ਕੀ ਹੈ ਕਾਰਨ

ਇਸ ਕਾਰਨ ਕਈ ਥਾਵਾਂ ’ਤੇ ਸਮੱਸਿਆਵਾਂ ਪੈਦਾ ਹੋ ਗਈਆਂ ਹਨ ਅਤੇ ਪੈਂਡੈਂਸੀ ਵੱਧ ਗਈ ਹੈ। ਪੈਸੇ ਨਾ ਮਿਲਣ ਕਾਰਨ ਪੀ. ਜੀ. ਆਈ. ਨੂੰ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਰੋਕ ਦਿੱਤਾ ਗਿਆ ਸੀ। ਖਜ਼ਾਨਾ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਸਕੀਮ ਤਹਿਤ ਪੀ. ਜੀ. ਆਈ. ਸਣੇ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਬਕਾਏ ਕਲੀਅਰ ਕਰਨ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਦੋਂ ਕਿ ਕਈ ਸ਼ਿਕਾਇਤਾਂ ਕਾਰਨ ਨਿੱਜੀ ਸਿਹਤ ਸੰਸਥਾਵਾਂ ਦੇ ਬਿੱਲਾਂ ਦਾ ਅਜੇ ਤੱਕ ਭੁਗਤਾਨ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਲਈ ਅਹਿਮ ਖ਼ਬਰ, ਸਪੋਰਟਸ ਫੰਡ ਵਸੂਲੀ 'ਤੇ ਹਾਈਕੋਰਟ ਨੇ ਲਾਈ ਬਰੇਕ

ਜ਼ਿਕਰਯੋਗ ਹੈ ਕਿ ਪੀ. ਜੀ. ਆਈ. ਪ੍ਰਬੰਧਨ ਨੇ ਇਹ ਕਹਿੰਦੇ ਹੋਏ ਆਯੂਸ਼ਮਾਨ ਤਹਿਤ ਪੰਜਾਬ ਤੋਂ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਪੀ. ਜੀ. ਆਈ. ਨੂੰ 21 ਦਸੰਬਰ, 2021 ਤੋਂ ਮਰੀਜ਼ਾਂ ਦੇ ਇਲਾਜ ਲਈ 16 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਐਲਾਨ, ਖੇਡ ਵਿੰਗਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਮਿਲੇਗੀ ਮੁਫ਼ਤ ਰਿਹਾਇਸ਼

ਦੱਸ ਦੇਈਏ ਕਿ ਆਯੂਸ਼ਮਾਨ ਯੋਜਨਾ ਤਹਿਤ ਮਰੀਜ਼ ਦਾ 5 ਲੱਖ ਤੱਕ ਦਾ ਇਲਾਜ ਮੁਫ਼ਤ ਹੁੰਦਾ ਹੈ। ਪੀ. ਜੀ. ਆਈ. 'ਚ ਇਸ ਯੋਜਨਾ ਤਹਿਤ ਕੈਂਸਰ ਦੇ ਮਰੀਜ਼ਾਂ ਦੀ ਕੀਮੋਥੈਰੇਪੀ ਵੀ ਕੀਤੀ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News