ਪੰਜਾਬ ''ਚ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ, ਕਿਸੇ ਨੀਲੇ-ਪੀਲੇ ਕਾਰਡ ਦੀ ਲੋੜ ਨਹੀਂ (ਵੀਡੀਓ)
Tuesday, Jul 08, 2025 - 01:13 PM (IST)

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਸੂਬੇ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਤੱਕ ਮੁਫ਼ਤ ਇਲਾਜ ਦੇਣ ਦੀ ਯੋਜਨਾ ਦੀ ਸ਼ੁਰੂਆਤ ਅੱਜ ਤੋਂ ਕਰ ਦਿੱਤੀ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਬਹੁਤ ਸਾਰੇ ਪਰਿਵਾਰ ਅਜਿਹੇ ਹੋਣਗੇ, ਜਿਹੜੇ ਪੈਸਿਆਂ ਦੀ ਘਾਟ ਕਾਰਨ ਇਲਾਜ ਦੁੱਖੋਂ ਘਰਦਿਆਂ ਨੂੰ ਇਹ ਕਹਿ ਦਿੰਦੇ ਹਨ ਕਿ ਸਾਡਾ ਇਲਾਜ ਨਾ ਕਰਵਾਇਓ ਅਤੇ ਪਰਮਾਤਮਾ 'ਤੇ ਛੱਡ ਦਿਓ। ਲੋਕਾਂ ਨੇ ਜ਼ਿੰਦਗੀ ਲਈ ਹੱਥ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਪੁਰਾਣੀਆਂ ਸਰਕਾਰਾਂ ਨੇ ਲੋਕਾਂ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਹੁਣ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਵੱਡੇ-ਵੱਡੇ ਹਸਪਤਾਲਾਂ 'ਚ ਕਰਵਾ ਸਕਦਾ ਹੈ, ਜਦੋਂ ਕਿ ਪਹਿਲਾਂ ਪੈਸੇ ਦੇਖੇ ਜਾਂਦੇ ਸਨ ਅਤੇ ਫਿਰ ਇਲਾਜ ਹੁੰਦਾ ਸੀ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਐਮਰਜੈਂਸੀ ਟੀਮਾਂ ਦੀ ਤਾਇਨਾਤੀ ਦੇ ਹੁਕਮ, ਹਾਲਾਤ 'ਤੇ 24 ਘੰਟੇ ਨਜ਼ਰ
ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਲਈ ਕੋਈ ਨੀਲਾ, ਪੀਲਾ ਕਾਰਡ ਨਹੀਂ ਚਾਹੀਦਾ, ਸਗੋਂ ਸਿੱਧਾ ਹੀ ਜਿਹੜਾ ਪੰਜਾਬ ਦਾ ਵਾਸੀ ਹੈ, ਉਸ ਦਾ ਇਲਾਜ ਮੁਫ਼ਤ ਹੋਵੇਗਾ। ਇਸ ਦੇ ਲਈ ਸਿਰਫ ਵੋਟਰ ਕਾਰਡ ਅਤੇ ਆਧਾਰ ਕਾਰਡ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਕੋਈ ਪੁਰਾਣੇ ਜ਼ਮਾਨੇ 'ਚ ਪੁੰਨ ਕੀਤੇ ਹੋਣਗੇ, ਜੋ ਇੰਨਾ ਵੱਡਾ ਕੰਮ ਮੇਰੇ ਮੁੱਖ ਮੰਤਰੀ ਹੁੰਦਿਆਂ ਇਸ ਸਮੇਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਲਈ ਸਿਰਫ 10 ਲੱਖ ਰੁਪਏ ਦਾ ਹੈਲਥ ਕਾਰਡ ਚਾਹੀਦਾ ਹੈ, ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦਾ ਕੋਈ ਫਾਰਮ ਭਰਨ ਦੀ ਲੋੜ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8