ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ : ਜੌੜਾਮਾਜਰਾ

Friday, Aug 11, 2023 - 05:51 PM (IST)

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ : ਜੌੜਾਮਾਜਰਾ

ਚੰਡੀਗੜ੍ਹ : ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸ਼ਹੀਦ ਭਗਤ ਦੇ ਸੁਫ਼ਨਿਆਂ ਦਾ ਪੰਜਾਬ ਬਣਾਉਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅਜੇ ਬੀਤੇ ਕੁਝ ਦਿਨ ਪਹਿਲਾਂ ਹੀ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਆਏ ਹਨ।

ਮੀਟਿੰਗ ਵਿਚ ਹਾਜ਼ਰ ਅਖਿਲ ਭਾਰਤੀ ਸੁਤੰਤਰਤਾ ਸੰਗਰਾਮੀ ਸੰਗਠਨ, ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ (196) ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਜੌੜਾਮਾਜਰਾ ਨੂੰ ਜਾਣੂ ਕਰਵਾਇਆ ਗਿਆ। ਮੰਗਾਂ ਸਬੰਧੀ ਸਕਾਰਾਤਮਕ ਭਰੋਸਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਪੇਸ਼ ਕਰਨ ਵਿਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿਚ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਰਾਜ ਪੱਧਰੀ ਮੀਟਿੰਗ ਕੀਤੀ ਜਾਵੇ। 

ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੀ. ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਬਦਲੇਵ ਸਿੰਘ ਸਰਾਂ, ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ੍ਰੀਵਾਸਤਵਾ ਅਤੇ ਸਕੱਤਰ ਗਗਨਦੀਪ ਸਿੰਘ ਬਰਾੜ, ਅਪਨੀਤ ਰਿਆਤ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।


author

Gurminder Singh

Content Editor

Related News