ਸੁਤੰਤਰਤਾ ਸੈਨਾਨੀ ਤੇ ਪੰਜਾਬੀ ਕਵੀ ਵੀਰ ਸਿੰਘ ਦੀ ਪਤਨੀ ਦੀ ਕਿਸੇ ਨੇ ਨਹੀਂ ਲਈ ਸਾਰ
Monday, Jun 28, 2021 - 04:23 PM (IST)
ਅੰਮ੍ਰਿਤਸਰ (ਜ.ਬ.) - ਡਿਸਟ੍ਰਿਕ ਫ਼੍ਰੀਡਮ ਫਾਈਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਰਮਜੀਤ ਸਿੰਘ ਕੇ. ਪੀ. ਅਤੇ ਸਮੂਹ ਮੈਂਬਰਾਂ ਵੱਲੋਂ ਮੌਜੂਦਾ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੈਨਾਨੀਆਂ ਨੇ ਅਹਿਮ ਰੋਲ ਅਦਾ ਕੀਤਾ, ਜਿਨ੍ਹਾਂ ’ਚੋਂ ਅੰਮ੍ਰਿਤਸਰ ਤੋਂ ਵੀਰ ਸਿੰਘ ਵੀਰ ਨੇ ਦੇਸ਼ ਦੀ ਆਜ਼ਾਦੀ ਲਈ ਕਈ ਸਾਲ ਜੇਲ੍ਹਾਂ ਕੱਟੀਆਂ। ਉਨ੍ਹਾਂ ਦੀ ਸੇਵਾ ਭਾਵਨਾ ਤੇ ਦੇਸ਼ ਭਗਤੀ ’ਤੇ ਭਾਰਤ ਸਰਕਾਰ ਵੱਲੋਂ ਉਸ ਸਮੇਂ ਦੇ ਰਾਸ਼ਟਰਪਤੀ ਸ਼੍ਰੀ ਸ਼ੰਕਰ ਦਿਆਲ ਸ਼ਰਮਾ ਤੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਭਾਈ ਵੀਰ ਸਿੰਘ ਨੂੰ ਤਾਮਰ ਪੱਤਰ ਦੇ ਕੇ ਸਨਮਾਨਿਆ ਸੀ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਅੱਜ ਉਨ੍ਹਾਂ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਜਿੰਨ੍ਹਾਂ ਉਨ੍ਹਾਂ ਦੇ ਹਰ ਸਮੇਂ ਆਜ਼ਾਦੀ ਦੀ ਲਡ਼ਾਈ ’ਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਨਿਭਾਇਆ ਸੀ, ਜੋ ਅੱਜ ਕਿਡਨੀ ਰੋਗ ਤੋਂ ਪੀੜਤ ਹਨ। ਮਾਤਾ ਸੁਰਜੀਤ ਕੌਰ ਦੀ 105 ਸਾਲ ਦੀ ਉਮਰ ਹੋਣ ਕਰ ਕੇ ਡਾਕਟਰਾਂ ਦੇ ਕਹਿਣ ਅਨੁਸਾਰ ਡਾਕਟਰੀ ਇਲਾਜ਼ ਸੰਭਵ ਨਹੀਂ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਟਵਿੱਟਰ ਅਕਾਊਂਟ ’ਤੇ ਈ-ਮੇਲ ਰਾਹੀਂ 25 ਜੂਨ ਨੂੰ ਦੱਸਿਆ ਗਿਆ ਸੀ ਪਰ ਅੱਜ ਤੱਕ ਕਿਸੇ ਵੀ ਸਿਆਸੀ ਲੀਡਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਮਾਤਾ ਸੁਰਜੀਤ ਕੌਰ ਦੀ ਸਾਰ ਲੈਣ ਨਹੀਂ ਪਹੁੰਚੇ।
ਪੜ੍ਹੋ ਇਹ ਵੀ ਖ਼ਬਰ - ਅੰਧ ਵਿਸ਼ਵਾਸ : ਤਾਂਤਰਿਕ ਦੇ ਕਹਿਣ ’ਤੇ ਚਾਚਾ ਨੇ ਕੀਤਾ 15 ਦਿਨ ਦੀ ਭਤੀਜੀ ਦਾ ਕਤਲ
ਕਰਮਜੀਤ ਸਿੰਘ ਕੇ.ਪੀ. ਤੇ ਸਮੂਹ ਮੈਂਬਰਾਂ ਨੇ ਸ਼ਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਹਰ 26 ਜਨਵਰੀ ਤੇ 15 ਅਗਸਤ ਨੂੰ ਸਰਕਾਰਾਂ ਨੂੰ ਸੁਤੰਤਰਤਾ ਸੈਨਾਨੀ ਯਾਦ ਆਉਂਦੇ ਹਨ ਪਰ ਉਸ ਤੋਂ ਬਾਅਦ ਉਹ ਆਪਣਾ ਜੀਵਨ ਕਿਵੇਂ ਬਸਰ ਕਰ ਰਹੇ ਹਨ ਇਹ ਕੋਈ ਨਹੀਂ ਜਾਣਦਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਕਰਮਜੀਤ ਸਿੰਘ ਕੇ.ਪੀ. ਨੇ ਅਪੀਲ ਕੀਤੀ ਕਿ ਸਰਕਾਰਾਂ ਨੂੰ ਮਾਤਾ ਸੁਰਜੀਤ ਕੌਰ ਦੀ ਸਾਰ ਜ਼ਰੂਰ ਲੈਣੀ ਚਾਹੀਦੀ ਹੈ ਤੇ ਮਾਤਾ ਸੁਰਜੀਤ ਕੌਰ ਜੀ ਦਾ ਇਲਾਜ਼ ਕਿਸੇ ਚੰਗੇ ਹਸਪਤਾਲ ਵਿਚ ਇਲਾਜ ਕਰਵਾਇਆ ਜਾਵੇ। ਇਸ ਮੌਕੇ ਸਪੁੱਤਰ ਅਮਰਜੀਤ ਸਿੰਘ ਭਾਟੀਆ, ਬਲਵਿੰਦਰ ਸਿੰਘ ਅੱਤਰੀ, ਦਿਲਜੀਤ ਸਿੰਘ ਬੇਦੀ, ਨਰਿੰਦਰ ਸਿੰਘ ਰਤਨ, ਸਰਬਜੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ, ਰਘਬੀਰ ਸਿੰਘ ਬਾਗੀ, ਚਮਨ ਕੁਮਾਰੀ ਆਦਿ ਫ਼੍ਰੀਡਮ ਫਾਇਟਰਜ਼ ਦੇ ਪਰਿਵਾਰ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਕਾਰ ’ਚੋਂ ਭੇਤਭਰੀ ਹਾਲਤ ’ਚ ਮਿਲੀ ਨੌਜਵਾਨ ਪੁੱਤ ਦੀ ਲਾਸ਼, 3 ਮਹੀਨੇ ਪਹਿਲਾਂ ਆਇਆ ਸੀ ਪੰਜਾਬ