ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਵੱਲੋਂ ਡੀ. ਸੀ. ਦਫਤਰ ਅੱਗੇ ਪ੍ਰਦਰਸ਼ਨ

Saturday, Aug 12, 2017 - 03:52 AM (IST)

ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਵੱਲੋਂ ਡੀ. ਸੀ. ਦਫਤਰ ਅੱਗੇ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, (ਪਵਨ)- ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਵੱਲੋਂ ਜਗਰੂਪ ਸਿੰਘ ਮਧੀਰ ਪੋਤਰਾ ਫਰੀਡਮ ਫਾਈਟਰ ਲਾਭ ਸਿੰਘ ਦੀ ਬੀਤੇ ਦਿਨੀਂ ਕੋਟਭਾਈ ਥਾਣੇ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਵੱਲੋਂ ਕੀਤੀ ਗਈ ਕੁੱਟਮਾਰ ਦੇ ਵਿਰੋਧ ਵਿਚ ਡੀ. ਜੀ. ਪੀ. ਚੰਡੀਗੜ੍ਹ ਨੂੰ ਮੰਗ-ਪੱਤਰ ਦੇਣ ਤੋਂ ਬਾਅਦ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜਥੇਬੰਦੀ ਵੱਲੋਂ ਧਰਨਾ ਦਿੱਤਾ ਗਿਆ। 
ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਜਗਰੂਪ ਸਿੰਘ ਦੇ ਮਾਮਲੇ ਵਿਚ ਉਹ ਜ਼ਿਲਾ ਪੁਲਸ ਮੁਖੀ ਸੁਸ਼ੀਲ ਕੁਮਾਰ ਅਤੇ ਉਪ ਕਪਤਾਨ ਪੁਲਸ ਗਿੱਦੜਬਾਹਾ ਨੂੰ ਮਿਲ ਚੁੱਕੇ ਹਨ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਪੂਰੇ ਮਾਮਲੇ ਨੂੰ ਪੁੱਛਗਿੱਛ ਕਰਨ ਦੇ ਬਹਾਨੇ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਗਤਾਂ ਦੇ ਪਰਿਵਾਰਾਂ ਵਿਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ 15 ਅਗਸਤ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਸਰਕਾਰੀ ਸਮਾਗਮਾਂ ਦਾ ਬਾਈਕਾਟ ਕਰਨਗੇ ਅਤੇ ਤਿੱਖਾ ਸੰਘਰਸ਼ ਵਿੱਢਣਗੇ। 
ਇਸ ਮੌਕੇ ਜਥੇਬੰਦੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਅਤੇ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਨੇ ਕਿਹਾ ਕਿ ਉਹ 48 ਘੰਟਿਆਂ ਵਿਚ ਮਾਮਲੇ ਦੀ ਛਾਣਬੀਣ ਕਰ ਕੇ ਕਾਨੂੰਨ ਅਨੁਸਾਰ ਜੋ ਬਣਦੀ ਕਾਰਵਾਈ ਹੈ ਉਹ ਕਰਵਾਉਣ ਲਈ ਵਚਨਬੱਧ ਹਨ। 
ਇਸ ਮੌਕੇ ਰਾਜਬੀਰ ਸਿੰਘ, ਮੇਜਰ ਸਿੰਘ, ਭਰਪੂਰ ਸਿੰਘ, ਦਲਜੀਤ ਸਿੰਘ, ਹਰਦੇਵ ਸਿੰਘ, ਜਗਦੀਪ ਸਿੰਘ, ਮਹਿਲ ਸਿੰਘ, ਮੰਗਲ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਹਰਵੰਡ ਸਿੰਘ, ਬੀਰਦਵਿੰਦਰ ਸਿੰਘ ਮਾਨਸਾ ਆਦਿ ਹਾਜ਼ਰ ਸਨ। 


Related News